ਹਾਗੱਈ 2

“ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਜਾਜਕਾਂ ਨੂੰ ਪੁੱਛੋ ਕਿ ਬਿਵਸਥਾ ਕੀ ਕਹਿੰਦੀ ਹੈ:

Haggai 2:11 (UKJV) Thus says the LORD of hosts; Ask now the priests concerning the law, saying,

9ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ,’ ਸਰਬਸ਼ਕਤੀਮਾਨ ਦਾ ਯਾਹਵੇਹ ਵਾਕ ਹੈ। ‘ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ,’ ਸਰਬਸ਼ਕਤੀਮਾਨ ਦਾ ਵਾਕ ਹੈ।”

10ਦਾਰਾ ਦੇ ਦੂਜੇ ਸਾਲ ਦੇ ਨੌਵੇਂ ਮਹੀਨੇ ਦੇ ਚੌਵੀਵੇਂ ਦਿਨ, ਹੱਗਈ ਨਬੀ ਨੂੰ ਯਾਹਵੇਹ ਦਾ ਬਚਨ ਆਇਆ:

11“ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਜਾਜਕਾਂ ਨੂੰ ਪੁੱਛੋ ਕਿ ਬਿਵਸਥਾ ਕੀ ਕਹਿੰਦੀ ਹੈ:

12ਜੇ ਕੋਈ ਵਿਅਕਤੀ ਆਪਣੇ ਕੁੜਤੇ ਦੀ ਝੋਲੀ ਵਿੱਚ ਪਵਿੱਤਰ ਮਾਸ ਚੁੱਕਦਾ ਹੈ, ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ?’ ” ਤਾਂ ਜਾਜਕਾਂ ਨੇ ਉੱਤਰ ਦਿੱਤਾ, “ਨਹੀਂ।”

13ਫੇਰ ਹੱਗਈ ਨੇ ਆਖਿਆ, “ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ?” ਤਾਂ ਜਾਜਕਾਂ ਨੇ ਉੱਤਰ ਦਿੱਤਾ, “ਉਹ ਅਸ਼ੁੱਧ ਹੋਵੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.