ਹਾਗੱਈ 2

ਫੇਰ ਹੱਗਈ ਨੇ ਆਖਿਆ, “ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ?” ਤਾਂ ਜਾਜਕਾਂ ਨੇ ਉੱਤਰ ਦਿੱਤਾ, “ਉਹ ਅਸ਼ੁੱਧ ਹੋਵੇਗੀ।”

Haggai 2:13 (UKJV) Then said Haggai, If one that is unclean by a dead body touch any of these, shall it be unclean? And the priests answered and said, It shall be unclean.

11“ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਜਾਜਕਾਂ ਨੂੰ ਪੁੱਛੋ ਕਿ ਬਿਵਸਥਾ ਕੀ ਕਹਿੰਦੀ ਹੈ:

12ਜੇ ਕੋਈ ਵਿਅਕਤੀ ਆਪਣੇ ਕੁੜਤੇ ਦੀ ਝੋਲੀ ਵਿੱਚ ਪਵਿੱਤਰ ਮਾਸ ਚੁੱਕਦਾ ਹੈ, ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ?’ ” ਤਾਂ ਜਾਜਕਾਂ ਨੇ ਉੱਤਰ ਦਿੱਤਾ, “ਨਹੀਂ।”

13ਫੇਰ ਹੱਗਈ ਨੇ ਆਖਿਆ, “ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ?” ਤਾਂ ਜਾਜਕਾਂ ਨੇ ਉੱਤਰ ਦਿੱਤਾ, “ਉਹ ਅਸ਼ੁੱਧ ਹੋਵੇਗੀ।”

14ਫੇਰ ਹੱਗਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਾਹਵੇਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸ਼ੁੱਧ ਹੈ।

15“ ‘ਹੁਣ ਅੱਜ ਦੇ ਦਿਨ ਤੋਂ ਇਸ ਗੱਲ ਵੱਲ ਧਿਆਨ ਨਾਲ ਸੋਚੋ, ਵੇਖੋ ਕਿ ਯਾਹਵੇਹ ਦੇ ਭਵਨ ਵਿੱਚ ਇੱਕ ਪੱਥਰ ਦੂਜੇ ਉੱਤੇ ਰੱਖੇ ਜਾਣ ਤੋਂ ਪਹਿਲਾਂ ਕਿਹੋ ਜਿਹੇ ਹਾਲਾਤ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.