13ਫੇਰ ਹੱਗਈ ਨੇ ਆਖਿਆ, “ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ?” ਤਾਂ ਜਾਜਕਾਂ ਨੇ ਉੱਤਰ ਦਿੱਤਾ, “ਉਹ ਅਸ਼ੁੱਧ ਹੋਵੇਗੀ।”
14ਫੇਰ ਹੱਗਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਾਹਵੇਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸ਼ੁੱਧ ਹੈ।
15“ ‘ਹੁਣ ਅੱਜ ਦੇ ਦਿਨ ਤੋਂ ਇਸ ਗੱਲ ਵੱਲ ਧਿਆਨ ਨਾਲ ਸੋਚੋ, ਵੇਖੋ ਕਿ ਯਾਹਵੇਹ ਦੇ ਭਵਨ ਵਿੱਚ ਇੱਕ ਪੱਥਰ ਦੂਜੇ ਉੱਤੇ ਰੱਖੇ ਜਾਣ ਤੋਂ ਪਹਿਲਾਂ ਕਿਹੋ ਜਿਹੇ ਹਾਲਾਤ ਸਨ।
16ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਦਾਖਰਸ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।
17ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਾਹਵੇਹ ਦਾ ਵਾਕ ਹੈ।