ਹਾਗੱਈ 2

ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਦਾਖਰਸ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।

Haggai 2:16 (UKJV) Since those days were, when one came to an heap of twenty measures, there were but ten: when one came to the pressfat in order to draw out fifty vessels out of the press, there were but twenty.

14ਫੇਰ ਹੱਗਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਾਹਵੇਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸ਼ੁੱਧ ਹੈ।

15“ ‘ਹੁਣ ਅੱਜ ਦੇ ਦਿਨ ਤੋਂ ਇਸ ਗੱਲ ਵੱਲ ਧਿਆਨ ਨਾਲ ਸੋਚੋ, ਵੇਖੋ ਕਿ ਯਾਹਵੇਹ ਦੇ ਭਵਨ ਵਿੱਚ ਇੱਕ ਪੱਥਰ ਦੂਜੇ ਉੱਤੇ ਰੱਖੇ ਜਾਣ ਤੋਂ ਪਹਿਲਾਂ ਕਿਹੋ ਜਿਹੇ ਹਾਲਾਤ ਸਨ।

16ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਦਾਖਰਸ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।

17ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਾਹਵੇਹ ਦਾ ਵਾਕ ਹੈ।

18ਇਸ ਦਿਨ ਤੋਂ, ਨੌਵੇਂ ਮਹੀਨੇ ਦੇ ਚੌਵੀਵੇਂ ਦਿਨ ਤੋਂ, ਉਸ ਦਿਨ ਵੱਲ ਧਿਆਨ ਨਾਲ ਸੋਚੋ ਜਦੋਂ ਯਾਹਵੇਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ। ਧਿਆਨ ਨਾਲ ਸੋਚੋ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.