16ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਦਾਖਰਸ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।
17ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਾਹਵੇਹ ਦਾ ਵਾਕ ਹੈ।
18ਇਸ ਦਿਨ ਤੋਂ, ਨੌਵੇਂ ਮਹੀਨੇ ਦੇ ਚੌਵੀਵੇਂ ਦਿਨ ਤੋਂ, ਉਸ ਦਿਨ ਵੱਲ ਧਿਆਨ ਨਾਲ ਸੋਚੋ ਜਦੋਂ ਯਾਹਵੇਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ। ਧਿਆਨ ਨਾਲ ਸੋਚੋ:
19ਕੀ ਅਜੇ ਵੀ ਕੋਠੇ ਵਿੱਚ ਕੋਈ ਬੀਜ ਹੈ? ਹੁਣ ਤੱਕ, ਅੰਗੂਰੀ ਵੇਲ ਅਤੇ ਹੰਜੀਰ, ਅਨਾਰ ਅਤੇ ਜ਼ੈਤੂਨ ਦੇ ਰੁੱਖਾਂ ਨੇ ਫਲ ਨਹੀਂ ਦਿੱਤਾ ਹੈ। “ ‘ਇਸ ਦਿਨ ਤੋਂ ਮੈਂ ਤੈਨੂੰ ਅਸੀਸ ਦੇਵਾਂਗਾ।’ ”
20ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਾਹਵੇਹ ਦਾ ਬਚਨ ਹੱਗਈ ਨਬੀ ਕੋਲ ਦੂਜੀ ਵਾਰ ਆਇਆ