ਹਾਗੱਈ 2

ਕੀ ਅਜੇ ਵੀ ਕੋਠੇ ਵਿੱਚ ਕੋਈ ਬੀਜ ਹੈ? ਹੁਣ ਤੱਕ, ਅੰਗੂਰੀ ਵੇਲ ਅਤੇ ਹੰਜੀਰ, ਅਨਾਰ ਅਤੇ ਜ਼ੈਤੂਨ ਦੇ ਰੁੱਖਾਂ ਨੇ ਫਲ ਨਹੀਂ ਦਿੱਤਾ ਹੈ। “ ‘ਇਸ ਦਿਨ ਤੋਂ ਮੈਂ ਤੈਨੂੰ ਅਸੀਸ ਦੇਵਾਂਗਾ।’ ”

Haggai 2:19 (UKJV) Is the seed yet in the barn? yea, as yet the vine, and the fig tree, and the pomegranate, and the olive tree, has not brought forth: from this day will I bless you.

17ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਾਹਵੇਹ ਦਾ ਵਾਕ ਹੈ।

18ਇਸ ਦਿਨ ਤੋਂ, ਨੌਵੇਂ ਮਹੀਨੇ ਦੇ ਚੌਵੀਵੇਂ ਦਿਨ ਤੋਂ, ਉਸ ਦਿਨ ਵੱਲ ਧਿਆਨ ਨਾਲ ਸੋਚੋ ਜਦੋਂ ਯਾਹਵੇਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ। ਧਿਆਨ ਨਾਲ ਸੋਚੋ:

19ਕੀ ਅਜੇ ਵੀ ਕੋਠੇ ਵਿੱਚ ਕੋਈ ਬੀਜ ਹੈ? ਹੁਣ ਤੱਕ, ਅੰਗੂਰੀ ਵੇਲ ਅਤੇ ਹੰਜੀਰ, ਅਨਾਰ ਅਤੇ ਜ਼ੈਤੂਨ ਦੇ ਰੁੱਖਾਂ ਨੇ ਫਲ ਨਹੀਂ ਦਿੱਤਾ ਹੈ। “ ‘ਇਸ ਦਿਨ ਤੋਂ ਮੈਂ ਤੈਨੂੰ ਅਸੀਸ ਦੇਵਾਂਗਾ।’ ”

20ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਾਹਵੇਹ ਦਾ ਬਚਨ ਹੱਗਈ ਨਬੀ ਕੋਲ ਦੂਜੀ ਵਾਰ ਆਇਆ

21“ਯਹੂਦਾਹ ਦੇ ਰਾਜਪਾਲ ਜ਼ਰੁੱਬਾਬੇਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.