2“ਯਹੂਦਾਹ ਦੇ ਰਾਜਪਾਲ ਸ਼ਆਲਤੀਏਲ ਦੇ ਪੁੱਤਰ ਜ਼ਰੁੱਬਾਬੇਲ ਨਾਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ, ਪ੍ਰਧਾਨ ਜਾਜਕ, ਅਤੇ ਲੋਕਾਂ ਦੇ ਬਕੀਏ ਨਾਲ ਗੱਲ ਕਰ ਅਤੇ ਉਹਨਾਂ ਨੂੰ ਪੁੱਛੋ,
3‘ਤੁਹਾਡੇ ਵਿੱਚੋਂ ਹੁਣ ਕੌਣ ਬਚਿਆ ਹੈ, ਜਿਸ ਨੇ ਇਸ ਭਵਨ ਦੀ ਪੁਰਾਣੀ ਸ਼ਾਨ ਦੇਖੀ ਹੈ? ਹੁਣ ਤੁਸੀਂ ਇਸ ਨੂੰ ਕਿਸ ਹਾਲਤ ਵਿੱਚ ਦੇਖਦੇ ਹੋ? ਕੀ ਤੁਹਾਨੂੰ ਇਹ ਮਹਿਸੂਸ ਨਹੀਂ ਹੁੰਦਾ ਕਿ ਇਹ ਹੁਣ ਕੁਝ ਵੀ ਨਹੀਂ ਹੈ?
4ਪਰ ਹੁਣ, ਹੇ ਜ਼ਰੁੱਬਾਬੇਲ ਤਕੜਾ ਹੋ, ਯਾਹਵੇਹ ਦਾ ਵਾਕ ਹੈ।’ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਸਰਦਾਰ ਜਾਜਕ ਤਕੜਾ ਹੋ ਜਾ। ਹੇ ਧਰਤੀ ਦੇ ਸਾਰੇ ਲੋਕੋ, ਤਕੜੇ ਬਣੋ, ਯਾਹਵੇਹ ਦਾ ਵਾਕ ਹੈ, ‘ਅਤੇ ਕੰਮ ਕਰੋ ਕਿਉਂਕਿ ਮੈਂ ਤੁਹਾਡੇ ਨਾਲ ਹਾਂ,’ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।
5‘ਇਹ ਉਹ ਨੇਮ ਹੈ ਜੋ ਮੈਂ ਤੁਹਾਡੇ ਨਾਲ ਮਿਸਰ ਤੋਂ ਬਾਹਰ ਨਿੱਕਲਦੇ ਸਮੇਂ ਬੰਨ੍ਹਿਆਂ ਸੀ। ਅਤੇ ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ। ਡਰੋ ਨਾ।’
6“ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਥੋੜ੍ਹੇ ਸਮੇਂ ਵਿੱਚ ਮੈਂ ਇੱਕ ਵਾਰ ਫਿਰ ਅਕਾਸ਼ ਅਤੇ ਧਰਤੀ, ਸਮੁੰਦਰ ਅਤੇ ਸੁੱਕੀ ਧਰਤੀ ਨੂੰ ਹਿਲਾ ਦਿਆਂਗਾ।