ਹਾਗੱਈ 2

“ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਥੋੜ੍ਹੇ ਸਮੇਂ ਵਿੱਚ ਮੈਂ ਇੱਕ ਵਾਰ ਫਿਰ ਅਕਾਸ਼ ਅਤੇ ਧਰਤੀ, ਸਮੁੰਦਰ ਅਤੇ ਸੁੱਕੀ ਧਰਤੀ ਨੂੰ ਹਿਲਾ ਦਿਆਂਗਾ।

Haggai 2:6 (UKJV) For thus says the LORD of hosts; Yet once, it is a little while, and I will shake the heavens, and the earth, and the sea, and the dry land;

4ਪਰ ਹੁਣ, ਹੇ ਜ਼ਰੁੱਬਾਬੇਲ ਤਕੜਾ ਹੋ, ਯਾਹਵੇਹ ਦਾ ਵਾਕ ਹੈ।’ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਸਰਦਾਰ ਜਾਜਕ ਤਕੜਾ ਹੋ ਜਾ। ਹੇ ਧਰਤੀ ਦੇ ਸਾਰੇ ਲੋਕੋ, ਤਕੜੇ ਬਣੋ, ਯਾਹਵੇਹ ਦਾ ਵਾਕ ਹੈ, ‘ਅਤੇ ਕੰਮ ਕਰੋ ਕਿਉਂਕਿ ਮੈਂ ਤੁਹਾਡੇ ਨਾਲ ਹਾਂ,’ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

5‘ਇਹ ਉਹ ਨੇਮ ਹੈ ਜੋ ਮੈਂ ਤੁਹਾਡੇ ਨਾਲ ਮਿਸਰ ਤੋਂ ਬਾਹਰ ਨਿੱਕਲਦੇ ਸਮੇਂ ਬੰਨ੍ਹਿਆਂ ਸੀ। ਅਤੇ ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ। ਡਰੋ ਨਾ।’

6“ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਥੋੜ੍ਹੇ ਸਮੇਂ ਵਿੱਚ ਮੈਂ ਇੱਕ ਵਾਰ ਫਿਰ ਅਕਾਸ਼ ਅਤੇ ਧਰਤੀ, ਸਮੁੰਦਰ ਅਤੇ ਸੁੱਕੀ ਧਰਤੀ ਨੂੰ ਹਿਲਾ ਦਿਆਂਗਾ।

7ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ, ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ,’ ਸਰਬਸ਼ਕਤੀਮਾਨ ਦਾ ਯਾਹਵੇਹ ਵਾਕ ਹੈ।

8ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ‘ਚਾਂਦੀ ਮੇਰੀ ਹੈ ਅਤੇ ਸੋਨਾ ਮੇਰਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.