8ਪਰ ਪੁੱਤਰ ਬਾਰੇ ਉਹ ਕਹਿੰਦਾ ਹੈ, “ਹੇ ਪਰਮੇਸ਼ਵਰ, ਤੇਰਾ ਸਿੰਘਾਸਣ ਸਦਾ ਅਤੇ ਸਦਾ ਲਈ ਕਾਇਮ ਰਹੇਗਾ; ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ।
9ਤੂੰ ਧਰਮ ਨੂੰ ਪਿਆਰ ਕੀਤਾ ਹੈ ਅਤੇ ਦੁਸ਼ਟਤਾ ਨੂੰ ਨਫ਼ਰਤ ਕੀਤੀ ਹੈ; ਇਸ ਲਈ ਪਰਮੇਸ਼ਵਰ, ਤੇਰੇ ਪਰਮੇਸ਼ਵਰ, ਨੇ ਤੈਨੂੰ ਖੁਸ਼ੀ ਦੇ ਤੇਲ ਨਾਲ ਮਸਹ ਕਰਕੇ ਤੇਰੇ ਸਾਥੀਆਂ ਤੋਂ ਉੱਪਰ ਰੱਖਿਆ ਹੈ।”
10ਉਹ ਇਹ ਵੀ ਕਹਿੰਦਾ ਹੈ, “ਸ਼ੁਰੂ ਵਿੱਚ, ਪਰਮੇਸ਼ਵਰ, ਤੂੰ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਰਚਨਾ ਹੈ।
11ਉਹ ਨਾਸ਼ ਹੋ ਜਾਣਗੇ, ਪਰ ਤੂੰ ਅਟੱਲ ਰਹੇਗਾ; ਉਹ ਸਾਰੇ ਇੱਕ ਕੱਪੜੇ ਵਾਂਗ ਪੁਰਾਣੇ ਹੋ ਜਾਣਗੇ।
12ਤੂੰ ਉਹਨਾਂ ਨੂੰ ਚੋਗੇ ਵਾਂਗ ਲਪੇਟ ਲਵੇਗਾ; ਕੱਪੜੇ ਵਾਂਗ ਉਹ ਬਦਲ ਜਾਣਗੇ। ਪਰ ਤੂੰ ਉਹੀ ਹੈ, ਤੇਰੇ ਜੀਵਨ ਦੇ ਵਰ੍ਹਿਆ ਦਾ ਕੋਈ ਅੰਤ ਨਹੀਂ ਹੋਵੇਗਾ।”