2ਪਰ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ਵਰ ਨੇ ਸਾਡੇ ਨਾਲ ਆਪਣੇ ਪੁੱਤਰ ਦੁਆਰਾ ਗੱਲ ਕੀਤੀ, ਜਿਸ ਨੂੰ ਉਸ ਨੇ ਸਾਰੀਆਂ ਚੀਜ਼ਾਂ ਦਾ ਵਾਰਸ ਨਿਯੁਕਤ ਕੀਤਾ ਅਤੇ ਜਿਸ ਦੁਆਰਾ ਉਸ ਨੇ ਸੰਸਾਰ ਨੂੰ ਬਣਾਇਆ।
3ਪੁੱਤਰ ਹੀ ਪਰਮੇਸ਼ਵਰ ਦੀ ਮਹਿਮਾ ਦੀ ਰੌਸ਼ਨੀ ਅਤੇ ਉਸ ਦੇ ਵਜੂਦ ਦਾ ਸਹੀ ਵਰਣਨ ਹੈ, ਉਹ ਆਪਣੇ ਸ਼ਕਤੀਸ਼ਾਲੀ ਸ਼ਬਦ ਦੁਆਰਾ ਸਾਰੀਆਂ ਚੀਜ਼ਾਂ ਨੂੰ ਕਾਇਮ ਰੱਖਦਾ ਹੈ। ਜਦੋਂ ਉਸ ਨੇ ਪਾਪਾਂ ਲਈ ਸ਼ੁੱਧਤਾ ਪ੍ਰਦਾਨ ਕੀਤੀ, ਉਹ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਪਰਮੇਸ਼ਵਰ ਦੇ ਸੱਜੇ ਹੱਥ ਬੈਠ ਗਿਆ।
4ਇਸ ਲਈ ਉਹ ਸਵਰਗਦੂਤਾਂ ਨਾਲੋਂ ਐਨਾ ਉੱਤਮ ਬਣ ਗਿਆ ਜਿਵੇਂ ਉਸ ਨੂੰ ਵਿਰਾਸਤ ਵਿੱਚ ਪ੍ਰਾਪਤ ਹੋਇਆ ਨਾਮ ਉਹਨਾਂ ਨਾਲੋਂ ਉੱਤਮ ਹੈ।
5ਕੀ ਪਰਮੇਸ਼ਵਰ ਨੇ ਕਦੀ ਸਵਰਗਦੂਤਾਂ ਵਿੱਚੋਂ ਕਿਸੇ ਨੂੰ ਇਹ ਕਿਹਾ ਸੀ ਕਿ, “ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ?” ਅਤੇ ਫਿਰ, “ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ?”
6ਅਤੇ ਜਦੋਂ ਪਰਮੇਸ਼ਵਰ ਆਪਣੇ ਜੇਠੇ ਨੂੰ ਸੰਸਾਰ ਵਿੱਚ ਲਿਆਉਂਦਾ ਹੈ, ਉਦੋਂ ਉਹ ਕਹਿੰਦਾ ਹੈ, “ਸਾਰੇ ਪਰਮੇਸ਼ਵਰ ਦੇ ਸਵਰਗਦੂਤਾਂ ਨੂੰ ਉਸ ਦੀ ਅਰਾਧਨਾ ਕਰਨ ਦਿਓ।”