ਇਬਰਾਨੀਆਂ 10

ਬਿਵਸਥਾ ਸਿਰਫ ਉਹਨਾਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੈ ਜੋ ਆ ਰਹੀਆਂ ਹਨ ਪਰ ਇਹਨਾਂ ਵਸਤਾਂ ਦਾ ਅਸਲੀ ਸਰੂਪ ਨਹੀਂ। ਇਸ ਕਾਰਨ ਇਹ ਕਦੇ ਵੀ, ਜੋ ਲਗਾਤਾਰ ਕੁਰਬਾਨੀਆਂ ਸਾਲ ਦਰ ਸਾਲ ਦੁਹਰਾਈਆ ਜਾਂਦੀਆਂ ਸਨ, ਉਹਨਾਂ ਨੂੰ ਸੰਪੂਰਨ ਨਹੀਂ ਬਣਾ ਸਕਦਾ ਜੋ ਅਰਾਧਨਾ ਦੇ ਨੇੜੇ ਆਉਂਦੇ ਹਨ।

Hebrews 10:1 (UKJV) For the law having a shadow of good things to come, and not the very image of the things, can never with those sacrifices which they offered year by year continually make the comers thereunto perfect.

1ਬਿਵਸਥਾ ਸਿਰਫ ਉਹਨਾਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੈ ਜੋ ਆ ਰਹੀਆਂ ਹਨ ਪਰ ਇਹਨਾਂ ਵਸਤਾਂ ਦਾ ਅਸਲੀ ਸਰੂਪ ਨਹੀਂ। ਇਸ ਕਾਰਨ ਇਹ ਕਦੇ ਵੀ, ਜੋ ਲਗਾਤਾਰ ਕੁਰਬਾਨੀਆਂ ਸਾਲ ਦਰ ਸਾਲ ਦੁਹਰਾਈਆ ਜਾਂਦੀਆਂ ਸਨ, ਉਹਨਾਂ ਨੂੰ ਸੰਪੂਰਨ ਨਹੀਂ ਬਣਾ ਸਕਦਾ ਜੋ ਅਰਾਧਨਾ ਦੇ ਨੇੜੇ ਆਉਂਦੇ ਹਨ।

2ਨਹੀਂ ਤਾਂ, ਉਹ ਭੇਂਟ ਦੇਣਾ ਬੰਦ ਨਾ ਕਰਦੇ? ਕਿਉਂਕਿ ਇੱਕੋ ਵਾਰ ਸ਼ੁੱਧ ਹੋ ਜਾਣ ਤੋਂ ਬਾਦ ਅਰਾਧਕਾਂ ਵਿੱਚ ਉਹਨਾਂ ਦੇ ਪਾਪਾਂ ਲਈ ਕੋਈ ਦੋਸ਼ ਮਹਿਸੂਸ ਕਰਨ ਦਾ ਕਾਰਨ ਹੀ ਨਹੀਂ ਰਹਿ ਜਾਂਦਾ।

3ਪਰ ਇਨ੍ਹਾਂ ਬਲੀਦਾਨਾਂ ਦੁਆਰਾ ਲੋਕਾਂ ਨੂੰ ਪਾਪ ਸਾਲਾਨਾ ਯਾਦ ਆਉਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.