ਇਬਰਾਨੀਆਂ 10

ਕਿਉਂਕਿ ਇੱਕ ਕੁਰਬਾਨੀ ਦੁਆਰਾ ਉਸ ਨੇ ਉਹਨਾਂ ਨੂੰ ਸਦਾ ਲਈ ਸੰਪੂਰਨ ਬਣਾ ਦਿੱਤਾ ਹੈ ਜਿਹੜੇ ਪਵਿੱਤਰ ਕੀਤੇ ਗਏ ਹਨ।

Hebrews 10:14 (UKJV) For by one offering he has perfected for ever them that are sanctified.

12ਪਰ ਜਦੋਂ ਮਸੀਹ ਨੇ ਹਰ ਸਮੇਂ ਦੇ ਪਾਪਾਂ ਲਈ ਇੱਕ ਬਲੀਦਾਨ ਚੜ੍ਹਾ ਕੇ, ਉਹ ਪਰਮੇਸ਼ਵਰ ਦੇ ਸੱਜੇ ਪਾਸੇ ਬੈਠ ਗਿਆ,

13ਅਤੇ ਉਸ ਸਮੇਂ ਤੋਂ ਉਹ ਉਡੀਕ ਕਰਦਾ ਹੈ ਕਿ ਕਦੋਂ ਉਸ ਦੇ ਦੁਸ਼ਮਣ ਉਸ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ।

14ਕਿਉਂਕਿ ਇੱਕ ਕੁਰਬਾਨੀ ਦੁਆਰਾ ਉਸ ਨੇ ਉਹਨਾਂ ਨੂੰ ਸਦਾ ਲਈ ਸੰਪੂਰਨ ਬਣਾ ਦਿੱਤਾ ਹੈ ਜਿਹੜੇ ਪਵਿੱਤਰ ਕੀਤੇ ਗਏ ਹਨ।

15ਪਵਿੱਤਰ ਆਤਮਾ ਵੀ ਸਾਨੂੰ ਇਸ ਬਾਰੇ ਗਵਾਹੀ ਦਿੰਦਾ ਹੈ। ਪਹਿਲਾਂ ਉਹ ਕਹਿੰਦਾ ਹੈ:

16“ਇਹ ਵਾਚਾ ਹੈ ਜੋ ਮੈਂ ਉਸ ਸਮੇਂ ਤੋਂ ਬਾਅਦ ਉਹਨਾਂ ਨਾਲ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਮੈਂ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.