21ਅਤੇ ਕਿਉਂਕਿ ਸਾਡੇ ਕੋਲ ਪਰਮੇਸ਼ਵਰ ਦੇ ਘਰ ਦਾ ਇੱਕ ਮਹਾਨ ਜਾਜਕ ਹੈ।
22ਆਓ ਅਸੀਂ ਸੱਚੇ ਦਿਲ ਨਾਲ ਅਤੇ ਪੂਰੇ ਭਰੋਸੇ ਨਾਲ ਪਰਮੇਸ਼ਵਰ ਦੇ ਨੇੜੇ ਜਾਈਏ, ਜੋ ਵਿਸ਼ਵਾਸ ਲਿਆਉਂਦਾ ਹੈ, ਸਾਡੇ ਦਿਲਾਂ ਨੂੰ ਇੱਕ ਦੋਸ਼ੀ ਜ਼ਮੀਰ ਤੋਂ ਸ਼ੁੱਧ ਕਰਨ ਅਤੇ ਸਾਡੇ ਸਰੀਰ ਨੂੰ ਸ਼ੁੱਧ ਪਾਣੀ ਨਾਲ ਧੋਣ ਲਈ ਛਿੜਕਿਆ ਜਾਂਦਾ ਹੈ।
23ਆਓ ਅਸੀਂ ਉਸ ਆਸ ਦੇ ਸੱਚੇ ਇਕਰਾਰ ਨੂੰ ਫੜੀ ਰੱਖੀਏ ਜਿਸ ਦਾ ਅਸੀਂ ਦਾਅਵਾ ਕਰਦੇ ਹਾਂ, ਕਿਉਂਕਿ ਜਿਸ ਨੇ ਵਾਅਦਾ ਕੀਤਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ।
24ਅਤੇ ਆਓ ਵਿਚਾਰ ਕਰੀਏ ਕਿ ਅਸੀਂ ਇੱਕ-ਦੂਜੇ ਨੂੰ ਪਿਆਰ ਅਤੇ ਚੰਗੇ ਕੰਮਾਂ ਲਈ ਕਿਵੇਂ ਉਤਸ਼ਾਹਿਤ ਕਰ ਸਕਦੇ ਹਾਂ,
25ਇਕੱਠੇ ਹੋਣਾ ਨਾ ਛੱਡੋ, ਜਿਵੇਂ ਕਿ ਕਈਆਂ ਦੀ ਆਦਤ ਹੈ, ਪਰ ਇੱਕ-ਦੂਜੇ ਨੂੰ ਉਤਸ਼ਾਹਿਤ ਕਰਦੇ ਰਹੋ ਅਤੇ ਹੋਰ ਵੀ ਜਿਵੇਂ ਤੁਸੀਂ ਪਰਮੇਸ਼ਵਰ ਦੇ ਦਿਨ ਨੇੜੇ ਆਉਂਦੇ ਵੇਖਦੇ ਹੋ।