23ਆਓ ਅਸੀਂ ਉਸ ਆਸ ਦੇ ਸੱਚੇ ਇਕਰਾਰ ਨੂੰ ਫੜੀ ਰੱਖੀਏ ਜਿਸ ਦਾ ਅਸੀਂ ਦਾਅਵਾ ਕਰਦੇ ਹਾਂ, ਕਿਉਂਕਿ ਜਿਸ ਨੇ ਵਾਅਦਾ ਕੀਤਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ।
24ਅਤੇ ਆਓ ਵਿਚਾਰ ਕਰੀਏ ਕਿ ਅਸੀਂ ਇੱਕ-ਦੂਜੇ ਨੂੰ ਪਿਆਰ ਅਤੇ ਚੰਗੇ ਕੰਮਾਂ ਲਈ ਕਿਵੇਂ ਉਤਸ਼ਾਹਿਤ ਕਰ ਸਕਦੇ ਹਾਂ,
25ਇਕੱਠੇ ਹੋਣਾ ਨਾ ਛੱਡੋ, ਜਿਵੇਂ ਕਿ ਕਈਆਂ ਦੀ ਆਦਤ ਹੈ, ਪਰ ਇੱਕ-ਦੂਜੇ ਨੂੰ ਉਤਸ਼ਾਹਿਤ ਕਰਦੇ ਰਹੋ ਅਤੇ ਹੋਰ ਵੀ ਜਿਵੇਂ ਤੁਸੀਂ ਪਰਮੇਸ਼ਵਰ ਦੇ ਦਿਨ ਨੇੜੇ ਆਉਂਦੇ ਵੇਖਦੇ ਹੋ।
26ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਜਾਣ ਬੁੱਝ ਕੇ ਪਾਪ ਕਰਦੇ ਰਹਿੰਦੇ ਹਾਂ, ਤਾਂ ਪਾਪਾਂ ਦੇ ਲਈ ਫਿਰ ਹੋਰ ਕੋਈ ਬਲੀਦਾਨ ਨਹੀਂ,
27ਪਰ ਸਿਰਫ ਨਿਆਂ ਅਤੇ ਭਿਆਨਕ ਅੱਗ ਦੀ ਇੱਕ ਡਰਾਉਣੀ ਉਡੀਕ ਜੋ ਪਰਮੇਸ਼ਵਰ ਦੇ ਦੁਸ਼ਮਣਾਂ ਨੂੰ ਭਸਮ ਕਰ ਦੇਵੇਗੀ।