ਇਬਰਾਨੀਆਂ 10

ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਜਾਣ ਬੁੱਝ ਕੇ ਪਾਪ ਕਰਦੇ ਰਹਿੰਦੇ ਹਾਂ, ਤਾਂ ਪਾਪਾਂ ਦੇ ਲਈ ਫਿਰ ਹੋਰ ਕੋਈ ਬਲੀਦਾਨ ਨਹੀਂ,

Hebrews 10:26 (UKJV) For if we sin willfully after that we have received the knowledge of the truth, there remains no more sacrifice for sins,

24ਅਤੇ ਆਓ ਵਿਚਾਰ ਕਰੀਏ ਕਿ ਅਸੀਂ ਇੱਕ-ਦੂਜੇ ਨੂੰ ਪਿਆਰ ਅਤੇ ਚੰਗੇ ਕੰਮਾਂ ਲਈ ਕਿਵੇਂ ਉਤਸ਼ਾਹਿਤ ਕਰ ਸਕਦੇ ਹਾਂ,

25ਇਕੱਠੇ ਹੋਣਾ ਨਾ ਛੱਡੋ, ਜਿਵੇਂ ਕਿ ਕਈਆਂ ਦੀ ਆਦਤ ਹੈ, ਪਰ ਇੱਕ-ਦੂਜੇ ਨੂੰ ਉਤਸ਼ਾਹਿਤ ਕਰਦੇ ਰਹੋ ਅਤੇ ਹੋਰ ਵੀ ਜਿਵੇਂ ਤੁਸੀਂ ਪਰਮੇਸ਼ਵਰ ਦੇ ਦਿਨ ਨੇੜੇ ਆਉਂਦੇ ਵੇਖਦੇ ਹੋ।

26ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਜਾਣ ਬੁੱਝ ਕੇ ਪਾਪ ਕਰਦੇ ਰਹਿੰਦੇ ਹਾਂ, ਤਾਂ ਪਾਪਾਂ ਦੇ ਲਈ ਫਿਰ ਹੋਰ ਕੋਈ ਬਲੀਦਾਨ ਨਹੀਂ,

27ਪਰ ਸਿਰਫ ਨਿਆਂ ਅਤੇ ਭਿਆਨਕ ਅੱਗ ਦੀ ਇੱਕ ਡਰਾਉਣੀ ਉਡੀਕ ਜੋ ਪਰਮੇਸ਼ਵਰ ਦੇ ਦੁਸ਼ਮਣਾਂ ਨੂੰ ਭਸਮ ਕਰ ਦੇਵੇਗੀ।

28ਜਿਹੜਾ ਵੀ ਮੋਸ਼ੇਹ ਦੇ ਕਾਨੂੰਨ ਨੂੰ ਨਹੀਂ ਮੰਨਦਾ, ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੇ ਕਾਰਨ ਉਸ ਨੂੰ ਬਿਨਾਂ ਕਿਸੇ ਰਹਿਮ ਦੇ ਮੌਤ ਦੀ ਸਜ਼ਾ ਸੁਣਾ ਦਿੱਤੀ ਜਾਂਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.