ਇਬਰਾਨੀਆਂ 10

ਜਿਹੜਾ ਵੀ ਮੋਸ਼ੇਹ ਦੇ ਕਾਨੂੰਨ ਨੂੰ ਨਹੀਂ ਮੰਨਦਾ, ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੇ ਕਾਰਨ ਉਸ ਨੂੰ ਬਿਨਾਂ ਕਿਸੇ ਰਹਿਮ ਦੇ ਮੌਤ ਦੀ ਸਜ਼ਾ ਸੁਣਾ ਦਿੱਤੀ ਜਾਂਦੀ ਹੈ।

Hebrews 10:28 (UKJV) He that despised Moses' law died without mercy under two or three witnesses:

26ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਜਾਣ ਬੁੱਝ ਕੇ ਪਾਪ ਕਰਦੇ ਰਹਿੰਦੇ ਹਾਂ, ਤਾਂ ਪਾਪਾਂ ਦੇ ਲਈ ਫਿਰ ਹੋਰ ਕੋਈ ਬਲੀਦਾਨ ਨਹੀਂ,

27ਪਰ ਸਿਰਫ ਨਿਆਂ ਅਤੇ ਭਿਆਨਕ ਅੱਗ ਦੀ ਇੱਕ ਡਰਾਉਣੀ ਉਡੀਕ ਜੋ ਪਰਮੇਸ਼ਵਰ ਦੇ ਦੁਸ਼ਮਣਾਂ ਨੂੰ ਭਸਮ ਕਰ ਦੇਵੇਗੀ।

28ਜਿਹੜਾ ਵੀ ਮੋਸ਼ੇਹ ਦੇ ਕਾਨੂੰਨ ਨੂੰ ਨਹੀਂ ਮੰਨਦਾ, ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੇ ਕਾਰਨ ਉਸ ਨੂੰ ਬਿਨਾਂ ਕਿਸੇ ਰਹਿਮ ਦੇ ਮੌਤ ਦੀ ਸਜ਼ਾ ਸੁਣਾ ਦਿੱਤੀ ਜਾਂਦੀ ਹੈ।

29ਤਾਂ ਤੁਸੀਂ ਫਿਰ ਸੋਚੋ, ਕਿੰਨ੍ਹੀ ਜ਼ਿਆਦਾ ਬੁਰੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ਵਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਹੈ, ਅਤੇ ਨੇਮ ਦੇ ਖੂਨ ਨੂੰ ਅਪਵਿੱਤਰ ਸਮਝਿਆ ਹੈ ਜਿਸ ਦੇ ਨਾਲ ਉਸ ਨੂੰ ਪਵਿੱਤਰ ਕੀਤਾ ਗਿਆ ਸੀ, ਅਤੇ ਜਿਸ ਨੇ ਕਿਰਪਾ ਦੀ ਆਤਮਾ ਦਾ ਅਪਮਾਨ ਕੀਤਾ ਹੈ?

30ਕਿਉਂਕਿ ਅਸੀਂ ਉਸ ਨੂੰ ਜਾਣਦੇ ਹਾਂ ਜਿਸ ਨੇ ਕਿਹਾ ਸੀ, “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਅਤੇ ਫਿਰ ਇਹ, “ਕਿ ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.