29ਤਾਂ ਤੁਸੀਂ ਫਿਰ ਸੋਚੋ, ਕਿੰਨ੍ਹੀ ਜ਼ਿਆਦਾ ਬੁਰੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ਵਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਹੈ, ਅਤੇ ਨੇਮ ਦੇ ਖੂਨ ਨੂੰ ਅਪਵਿੱਤਰ ਸਮਝਿਆ ਹੈ ਜਿਸ ਦੇ ਨਾਲ ਉਸ ਨੂੰ ਪਵਿੱਤਰ ਕੀਤਾ ਗਿਆ ਸੀ, ਅਤੇ ਜਿਸ ਨੇ ਕਿਰਪਾ ਦੀ ਆਤਮਾ ਦਾ ਅਪਮਾਨ ਕੀਤਾ ਹੈ?
30ਕਿਉਂਕਿ ਅਸੀਂ ਉਸ ਨੂੰ ਜਾਣਦੇ ਹਾਂ ਜਿਸ ਨੇ ਕਿਹਾ ਸੀ, “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਅਤੇ ਫਿਰ ਇਹ, “ਕਿ ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”
31ਜੀਉਂਦੇ ਪਰਮੇਸ਼ਵਰ ਦੇ ਹੱਥਾਂ ਵਿੱਚ ਪੈਣਾ ਇੱਕ ਭਿਆਨਕ ਗੱਲ ਹੈ।
32ਪਰ ਦੁੱਖਾਂ ਦੇ ਪਹਿਲਿਆ ਦਿਨਾਂ ਨੂੰ ਯਾਦ ਕਰੋ ਜਦੋਂ ਤੁਸੀਂ ਰੋਸ਼ਨ ਕੀਤੇ ਜਾਣ ਤੋਂ ਬਾਅਦ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿਣ ਕੀਤਾ
33ਕਈ ਵਾਰ ਤੁਹਾਨੂੰ ਜਨਤਕ ਤੌਰ ਤੇ ਅਪਮਾਨ ਅਤੇ ਅੱਤਿਆਚਾਰ ਦਾ ਸਾਹਮਣਾ ਕਰਨਾ ਪਿਆ; ਕਿਸੇ ਹੋਰ ਸਮੇਂ ਤੁਸੀਂ ਉਹਨਾਂ ਦੇ ਨਾਲ ਖੜ੍ਹੇ ਹੁੰਦੇ ਸੀ ਜਿਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਸੀ।