32ਪਰ ਦੁੱਖਾਂ ਦੇ ਪਹਿਲਿਆ ਦਿਨਾਂ ਨੂੰ ਯਾਦ ਕਰੋ ਜਦੋਂ ਤੁਸੀਂ ਰੋਸ਼ਨ ਕੀਤੇ ਜਾਣ ਤੋਂ ਬਾਅਦ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿਣ ਕੀਤਾ
33ਕਈ ਵਾਰ ਤੁਹਾਨੂੰ ਜਨਤਕ ਤੌਰ ਤੇ ਅਪਮਾਨ ਅਤੇ ਅੱਤਿਆਚਾਰ ਦਾ ਸਾਹਮਣਾ ਕਰਨਾ ਪਿਆ; ਕਿਸੇ ਹੋਰ ਸਮੇਂ ਤੁਸੀਂ ਉਹਨਾਂ ਦੇ ਨਾਲ ਖੜ੍ਹੇ ਹੁੰਦੇ ਸੀ ਜਿਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਸੀ।
34ਤੁਸੀਂ ਜੇਲ੍ਹ ਵਿੱਚ ਬੰਦ ਲੋਕਾਂ ਦੇ ਨਾਲ ਦੁੱਖ ਝੱਲਿਆ ਅਤੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ, ਕਿਉਂਕਿ ਤੁਸੀਂ ਜਾਣਦੇ ਸੀ ਕਿ ਸਾਡੇ ਕੋਲ ਬਿਹਤਰ ਅਤੇ ਅਟੱਲ ਧਨ ਹੈ।
35ਇਸ ਲਈ ਆਪਣਾ ਵਿਸ਼ਵਾਸ ਨਾ ਛੱਡੋ; ਇਸ ਦਾ ਇੱਕ ਵੱਡਾ ਇਨਾਮ ਹੈ।
36ਤੁਹਾਨੂੰ ਦ੍ਰਿੜ ਰਹਿਣ ਦੀ ਜ਼ਰੂਰਤ ਹੈ ਤਾਂ ਜੋ ਜਦੋਂ ਤੁਸੀਂ ਪਰਮੇਸ਼ਵਰ ਦੀ ਇੱਛਾ ਪੂਰੀ ਕਰ ਲਓ, ਤੁਹਾਨੂੰ ਉਹ ਮਿਲੇਗਾ ਜੋ ਉਸ ਨੇ ਵਾਅਦਾ ਕੀਤਾ ਸੀ।