ਇਬਰਾਨੀਆਂ 10

ਤੁਹਾਨੂੰ ਦ੍ਰਿੜ ਰਹਿਣ ਦੀ ਜ਼ਰੂਰਤ ਹੈ ਤਾਂ ਜੋ ਜਦੋਂ ਤੁਸੀਂ ਪਰਮੇਸ਼ਵਰ ਦੀ ਇੱਛਾ ਪੂਰੀ ਕਰ ਲਓ, ਤੁਹਾਨੂੰ ਉਹ ਮਿਲੇਗਾ ਜੋ ਉਸ ਨੇ ਵਾਅਦਾ ਕੀਤਾ ਸੀ।

Hebrews 10:36 (UKJV) For all of you have need of patience, that, after all of you have done the will of God, all of you might receive the promise.

34ਤੁਸੀਂ ਜੇਲ੍ਹ ਵਿੱਚ ਬੰਦ ਲੋਕਾਂ ਦੇ ਨਾਲ ਦੁੱਖ ਝੱਲਿਆ ਅਤੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ, ਕਿਉਂਕਿ ਤੁਸੀਂ ਜਾਣਦੇ ਸੀ ਕਿ ਸਾਡੇ ਕੋਲ ਬਿਹਤਰ ਅਤੇ ਅਟੱਲ ਧਨ ਹੈ।

35ਇਸ ਲਈ ਆਪਣਾ ਵਿਸ਼ਵਾਸ ਨਾ ਛੱਡੋ; ਇਸ ਦਾ ਇੱਕ ਵੱਡਾ ਇਨਾਮ ਹੈ।

36ਤੁਹਾਨੂੰ ਦ੍ਰਿੜ ਰਹਿਣ ਦੀ ਜ਼ਰੂਰਤ ਹੈ ਤਾਂ ਜੋ ਜਦੋਂ ਤੁਸੀਂ ਪਰਮੇਸ਼ਵਰ ਦੀ ਇੱਛਾ ਪੂਰੀ ਕਰ ਲਓ, ਤੁਹਾਨੂੰ ਉਹ ਮਿਲੇਗਾ ਜੋ ਉਸ ਨੇ ਵਾਅਦਾ ਕੀਤਾ ਸੀ।

37ਜਿਵੇਂ ਬਚਨ ਕਹਿੰਦਾ ਹੈ, ਕੁਝ ਹੀ ਸਮੇਂ ਵਿੱਚ, “ਜੋ ਆਉਣ ਵਾਲਾ ਹੈ ਉਹ ਪ੍ਰਭੂ ਆਵੇਗਾ ਅਤੇ ਦੇਰੀ ਨਹੀਂ ਕਰੇਗਾ।”

38ਪਰ, “ਮੇਰਾ ਧਰਮੀ ਵਿਅਕਤੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ। ਅਤੇ ਮੇਰਾ ਮਨ ਉਸ ਵਿਅਕਤੀ ਤੋਂ ਖੁਸ਼ ਨਹੀਂ ਹੁੰਦਾ ਜੋ ਪਿੱਛੇ ਹਟ ਜਾਂਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.