6ਹੋਮ ਦੀਆਂ ਭੇਟਾਂ ਅਤੇ ਪਾਪ ਦੀਆਂ ਭੇਟਾਂ ਨਾਲ ਤੂੰ ਖੁਸ਼ ਨਹੀਂ ਹੁੰਦਾ।
7ਫਿਰ ਮਸੀਹ ਨੇ ਪਰਮੇਸ਼ਵਰ ਨੂੰ ਆਖਿਆ, ‘ਮੈਂ ਇੱਥੇ ਹਾਂ ਇਹ ਮੇਰੇ ਬਾਰੇ ਪੋਥੀ ਵਿੱਚ ਲਿਖਿਆ ਹੋਇਆ ਹੈ ਹੇ ਮੇਰੇ ਪਰਮੇਸ਼ਵਰ ਮੈਂ ਤੇਰੀ ਇੱਛਾ ਪੂਰੀ ਕਰਨ ਆਇਆ ਹਾਂ।’ ”
8ਪਹਿਲਾਂ ਮਸੀਹ ਨੇ ਪਰਮੇਸ਼ਵਰ ਨੂੰ ਕਿਹਾ, “ਬਲੀਦਾਨ ਅਤੇ ਭੇਂਟਾਂ, ਹੋਮ ਦੀਆਂ ਭੇਂਟਾਂ ਅਤੇ ਪਾਪ ਬਲੀ ਦੀਆਂ ਭੇਟਾਂ ਜਿਨ੍ਹਾਂ ਦੀ ਤੂੰ ਇੱਛਾ ਨਹੀਂ ਕੀਤੀ ਸੀ ਅਤੇ ਨਾ ਹੀ ਤੂੰ ਉਹਨਾਂ ਤੋਂ ਖੁਸ਼ ਸੀ,” ਹਾਲਾਂਕਿ ਉਹ ਬਿਵਸਥਾ ਦੇ ਅਨੁਸਾਰ ਭੇਟ ਕੀਤੇ ਗਏ ਸਨ।
9ਫਿਰ ਉਸ ਨੇ ਕਿਹਾ, “ਮੈਂ ਇੱਥੇ ਹਾਂ, ਮੈਂ ਤੇਰੀ ਇੱਛਾ ਪੂਰੀ ਕਰਨ ਆਇਆ ਹਾਂ।” ਪਰਮੇਸ਼ਵਰ ਦੂਜੇ ਨੂੰ ਸਥਾਪਤ ਕਰਨ ਲਈ ਪਹਿਲੇ ਨੂੰ ਹਟਾਉਂਦਾ ਹੈ।
10ਅਤੇ ਇਸ ਇੱਛਾ ਦੁਆਰਾ, ਸਾਨੂੰ ਯਿਸ਼ੂ ਮਸੀਹ ਦੇ ਸਰੀਰ ਦੇ ਬਲੀਦਾਨ ਕਰਨ ਦੁਆਰਾ ਪਵਿੱਤਰ ਕੀਤਾ ਗਿਆ ਹੈ।