12ਅਤੇ ਇਸ ਲਈ ਇੱਕ ਅਬਰਾਹਮ ਤੋਂ ਜੋ ਮਰੇ ਹੋਇਆ ਜਿਹਾ ਸੀ, ਇੰਨੀ ਸੰਤਾਨ ਪੈਦਾ ਹੋਈ ਜੋ ਅਕਾਸ਼ ਦੇ ਤਾਰਿਆਂ ਜਿੰਨੇ ਅਤੇ ਸਮੁੰਦਰ ਦੇ ਕਿਨਾਰੇ ਦੀ ਰੇਤ ਜਿੰਨੇ ਅਣਗਿਣਤ ਹਨ।
13ਵਿਸ਼ਵਾਸ ਵਿੱਚ ਰਹਿੰਦੇ ਹੋਇਆ ਹੀ ਇਹ ਸਾਰੇ ਮਰ ਗਏ। ਉਹਨਾਂ ਨੂੰ ਵਾਅਦਾ ਕੀਤੀਆਂ ਚੀਜ਼ਾਂ ਪ੍ਰਾਪਤ ਨਹੀਂ ਹੋਈਆਂ; ਉਹਨਾਂ ਨੇ ਸਿਰਫ ਉਹਨਾਂ ਨੂੰ ਵੇਖਿਆ ਅਤੇ ਦੂਰੋਂ ਉਹਨਾਂ ਦਾ ਸਵਾਗਤ ਕੀਤਾ ਅਤੇ ਮੰਨਿਆ ਕਿ ਉਹ ਧਰਤੀ ਉੱਤੇ ਵਿਦੇਸ਼ੀ ਅਤੇ ਅਜਨਬੀ ਸਨ।
14ਜੋ ਲੋਕ ਅਜਿਹੀਆਂ ਗੱਲਾਂ ਕਹਿੰਦੇ ਹਨ ਉਹ ਦਿਖਾਉਂਦੇ ਹਨ ਕਿ ਉਹ ਆਪਣੇ ਖੁਦ ਦੇ ਦੇਸ਼ ਦੀ ਤਲਾਸ਼ ਕਰ ਰਹੇ ਹਨ।
15ਜੇ ਉਹ ਉਸ ਦੇਸ਼ ਬਾਰੇ ਸੋਚ ਰਹੇ ਹੁੰਦੇ ਜੋ ਉਹ ਛੱਡ ਗਏ ਸਨ, ਤਾਂ ਉਹਨਾਂ ਕੋਲ ਵਾਪਸ ਆਉਣ ਦਾ ਮੌਕਾ ਵੀ ਹੁੰਦਾ।
16ਇਸ ਦੀ ਬਜਾਏ, ਉਹ ਇੱਕ ਬਿਹਤਰ ਦੇਸ਼ ਇੱਕ ਸਵਰਗੀ ਦੇਸ਼ ਲਈ ਤਰਸਦੇ ਸਨ। ਇਸ ਲਈ ਪਰਮੇਸ਼ਵਰ ਉਹਨਾਂ ਦਾ ਪਰਮੇਸ਼ਵਰ ਅਖਵਾਣ ਤੋਂ ਸ਼ਰਮਿੰਦਾ ਨਹੀਂ ਹੁੰਦਾ, ਕਿਉਂਕਿ ਉਸ ਨੇ ਉਹਨਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।