15ਜੇ ਉਹ ਉਸ ਦੇਸ਼ ਬਾਰੇ ਸੋਚ ਰਹੇ ਹੁੰਦੇ ਜੋ ਉਹ ਛੱਡ ਗਏ ਸਨ, ਤਾਂ ਉਹਨਾਂ ਕੋਲ ਵਾਪਸ ਆਉਣ ਦਾ ਮੌਕਾ ਵੀ ਹੁੰਦਾ।
16ਇਸ ਦੀ ਬਜਾਏ, ਉਹ ਇੱਕ ਬਿਹਤਰ ਦੇਸ਼ ਇੱਕ ਸਵਰਗੀ ਦੇਸ਼ ਲਈ ਤਰਸਦੇ ਸਨ। ਇਸ ਲਈ ਪਰਮੇਸ਼ਵਰ ਉਹਨਾਂ ਦਾ ਪਰਮੇਸ਼ਵਰ ਅਖਵਾਣ ਤੋਂ ਸ਼ਰਮਿੰਦਾ ਨਹੀਂ ਹੁੰਦਾ, ਕਿਉਂਕਿ ਉਸ ਨੇ ਉਹਨਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
17ਵਿਸ਼ਵਾਸ ਦੁਆਰਾ ਅਬਰਾਹਾਮ ਨੇ ਇਸਹਾਕ ਨੂੰ ਬਲੀ ਵਜੋਂ ਭੇਂਟ ਕੀਤਾ ਜਦੋਂ ਪਰਮੇਸ਼ਵਰ ਨੇ ਉਸ ਨੂੰ ਪਰਖਿਆ। ਜਿਸ ਨੂੰ ਵਾਅਦੇ ਦਿੱਤੇ ਗਏ ਸਨ ਉਹ ਆਪਣੇ ਇੱਕਲੌਤੇ ਪੁੱਤਰ ਦੀ ਕੁਰਬਾਨੀ ਦੇਣ ਵਾਲਾ ਸੀ,
18ਭਾਵੇਂ ਕਿ ਪਰਮੇਸ਼ਵਰ ਨੇ ਉਸ ਨੂੰ ਆਖਿਆ ਸੀ, ਕਿ, “ਇਸਹਾਕ ਉਹ ਪੁੱਤਰ ਹੈ ਜਿਸ ਦੁਆਰਾ ਤੇਰੀ ਸੰਤਾਨ ਗਿਣੀ ਜਾਵੇਗੀ।”
19ਅਬਰਾਹਾਮ ਨੇ ਇਹ ਸੋਚ ਕੇ ਕਿ ਪਰਮੇਸ਼ਵਰ ਮੁਰਦਿਆਂ ਨੂੰ ਵੀ ਜੀਉਂਦਾ ਕਰ ਸਕਦਾ ਹੈ, ਅਤੇ ਇਸ ਤਰ੍ਹਾਂ ਬੋਲਣ ਦੇ ਢੰਗ ਨਾਲ ਉਸ ਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕੀਤਾ।