ਇਬਰਾਨੀਆਂ 11

ਵਿਸ਼ਵਾਸ ਦੁਆਰਾ ਉਸ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ, ਤਾਂ ਜੋ ਜੇਠੇ ਪੁੱਤਰਾਂ ਨੂੰ ਨਾਸ਼ ਕਰਨ ਵਾਲਾ ਮੌਤ ਦਾ ਦੂਤ ਇਸਰਾਏਲ ਦੇ ਜੇਠੇ ਪੁੱਤਰਾਂ ਨੂੰ ਨਾ ਛੂਹੇ।

Hebrews 11:28 (UKJV) Through faith he kept the passover, and the sprinkling of blood, lest he that destroyed the firstborn should touch them.

26ਉਹ ਮਸੀਹ ਦੀ ਖ਼ਾਤਰ ਬੇਇੱਜ਼ਤੀ ਨੂੰ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵਧੇਰਾ ਕੀਮਤੀ ਸਮਝਦਾ ਸੀ, ਕਿਉਂਕਿ ਉਹ ਆਪਣੇ ਸਵਰਗੀ ਇਨਾਮ ਦੀ ਉਡੀਕ ਕਰ ਰਿਹਾ ਸੀ।

27ਵਿਸ਼ਵਾਸ ਨਾਲ ਉਸ ਨੇ ਰਾਜੇ ਦੇ ਗੁੱਸੇ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ; ਉਹ ਦ੍ਰਿੜ ਰਿਹਾ ਕਿਉਂਕਿ ਉਸ ਨੇ ਉਸ ਨੂੰ ਵੇਖਿਆ ਜੋ ਅਦਿੱਖ ਪਰਮੇਸ਼ਵਰ ਹੈ।

28ਵਿਸ਼ਵਾਸ ਦੁਆਰਾ ਉਸ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ, ਤਾਂ ਜੋ ਜੇਠੇ ਪੁੱਤਰਾਂ ਨੂੰ ਨਾਸ਼ ਕਰਨ ਵਾਲਾ ਮੌਤ ਦਾ ਦੂਤ ਇਸਰਾਏਲ ਦੇ ਜੇਠੇ ਪੁੱਤਰਾਂ ਨੂੰ ਨਾ ਛੂਹੇ।

29ਵਿਸ਼ਵਾਸ ਦੁਆਰਾ ਇਸਰਾਏਲੀ ਲਾਲ ਸਮੁੰਦਰ ਵਿੱਚੋਂ ਲੰਘਦੇ ਹੋਏ ਸੁੱਕੀ ਜ਼ਮੀਨ ਤੇ ਗਏ; ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ, ਉਹ ਡੁੱਬ ਗਏ।

30ਵਿਸ਼ਵਾਸ ਦੁਆਰਾ ਯੇਰੀਖ਼ੋ ਸ਼ਹਿਰ ਦੀਆਂ ਕੰਧਾਂ ਢਹਿ ਗਈਆਂ, ਜਦੋਂ ਇਸਰਾਏਲੀਆਂ ਨੇ ਸੱਤ ਦਿਨਾਂ ਤੱਕ ਉਸ ਦੇ ਦੁਆਲੇ ਚੱਕਰ ਲਗਾਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.