1ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਨਾ ਦਿਸਣ ਵਾਲੀਆਂ ਵਸਤੂਆਂ ਦਾ ਸਬੂਤ ਹੈ।
2ਅਤੇ ਵਿਸ਼ਵਾਸ ਦੇ ਹੀ ਕਾਰਨ ਸਾਡੇ ਪ੍ਰਾਚੀਨ ਦੀ ਪ੍ਰਸ਼ੰਸਾ ਕੀਤੀ ਗਈ।
3ਵਿਸ਼ਵਾਸ ਦੁਆਰਾ ਅਸੀਂ ਜਾਣਦੇ ਹਾਂ ਕਿ ਪੂਰੇ ਵਿਸ਼ਵ ਦਾ ਨਿਰਮਾਣ ਪਰਮੇਸ਼ਵਰ ਦੇ ਹੁਕਮ ਨਾਲ ਹੋਇਆ ਹੈ, ਇਸ ਲਈ ਜੋ ਕੁਝ ਦਿਖਾਈ ਦਿੰਦਾ ਹੈ ਉਹ ਉਸ ਤੋਂ ਰਚਿਆ ਗਿਆ ਹੈ ਜਿਸ ਨੂੰ ਵੇਖਿਆ ਨਹੀਂ ਜਾ ਸਕਦਾ।
4ਵਿਸ਼ਵਾਸ ਨਾਲ ਹੀ ਹਾਬਿਲ ਪਰਮੇਸ਼ਵਰ ਅੱਗੇ ਕਾਇਨ ਨਾਲੋਂ ਉੱਤਮ ਭੇਂਟ ਲੈ ਕੇ ਆਇਆ। ਅਤੇ ਵਿਸ਼ਵਾਸ ਨਾਲ ਹੀ ਉਹ ਧਰਮੀ ਮੰਨਿਆ ਗਿਆ, ਜਦੋਂ ਪਰਮੇਸ਼ਵਰ ਨੇ ਉਸ ਦੀਆਂ ਭੇਂਟਾਂ ਬਾਰੇ ਵਧੀਆ ਗੱਲ ਕੀਤੀ ਅਤੇ ਵਿਸ਼ਵਾਸ ਦੁਆਰਾ ਹਾਬਿਲ ਅਜੇ ਵੀ ਬੋਲਦਾ ਹੈ, ਭਾਵੇਂ ਉਹ ਮਰ ਗਿਆ ਹੈ।
5ਵਿਸ਼ਵਾਸ ਨਾਲ ਹਨੋਖ ਨੂੰ ਪਰਮੇਸ਼ਵਰ ਦੁਆਰਾ ਉੱਪਰ ਉੱਠਾਇਆ ਗਿਆ ਸੀ, ਤਾਂ ਜੋ ਉਸ ਨੂੰ ਮੌਤ ਦਾ ਅਨੁਭਵ ਨਾ ਹੋਵੇ: “ਅਤੇ ਉਸ ਦਾ ਪਤਾ ਨਾਂ ਲੱਗਾ ਕਿਉਂਕਿ ਪਰਮੇਸ਼ਵਰ ਨੇ ਉਸ ਨੂੰ ਉੱਪਰ ਉਠਾ ਲਿਆ।” ਕਿਉਂਕਿ ਉਸ ਦੇ ਉੱਪਰ ਉੱਠਾਏ ਜਾਣ ਤੋਂ ਪਹਿਲਾਂ, ਉਸ ਦੀ ਪ੍ਰਸ਼ੰਸਾ ਕੀਤੀ ਗਈ ਜਿਸ ਨੇ ਪਰਮੇਸ਼ਵਰ ਨੂੰ ਖੁਸ਼ ਕੀਤਾ ਸੀ।