ਇਬਰਾਨੀਆਂ 11

ਵਿਸ਼ਵਾਸ ਦੁਆਰਾ ਯੇਰੀਖ਼ੋ ਸ਼ਹਿਰ ਦੀਆਂ ਕੰਧਾਂ ਢਹਿ ਗਈਆਂ, ਜਦੋਂ ਇਸਰਾਏਲੀਆਂ ਨੇ ਸੱਤ ਦਿਨਾਂ ਤੱਕ ਉਸ ਦੇ ਦੁਆਲੇ ਚੱਕਰ ਲਗਾਏ ਸਨ।

Hebrews 11:30 (UKJV) By faith the walls of Jericho fell down, after they were compassed about seven days.

28ਵਿਸ਼ਵਾਸ ਦੁਆਰਾ ਉਸ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ, ਤਾਂ ਜੋ ਜੇਠੇ ਪੁੱਤਰਾਂ ਨੂੰ ਨਾਸ਼ ਕਰਨ ਵਾਲਾ ਮੌਤ ਦਾ ਦੂਤ ਇਸਰਾਏਲ ਦੇ ਜੇਠੇ ਪੁੱਤਰਾਂ ਨੂੰ ਨਾ ਛੂਹੇ।

29ਵਿਸ਼ਵਾਸ ਦੁਆਰਾ ਇਸਰਾਏਲੀ ਲਾਲ ਸਮੁੰਦਰ ਵਿੱਚੋਂ ਲੰਘਦੇ ਹੋਏ ਸੁੱਕੀ ਜ਼ਮੀਨ ਤੇ ਗਏ; ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ, ਉਹ ਡੁੱਬ ਗਏ।

30ਵਿਸ਼ਵਾਸ ਦੁਆਰਾ ਯੇਰੀਖ਼ੋ ਸ਼ਹਿਰ ਦੀਆਂ ਕੰਧਾਂ ਢਹਿ ਗਈਆਂ, ਜਦੋਂ ਇਸਰਾਏਲੀਆਂ ਨੇ ਸੱਤ ਦਿਨਾਂ ਤੱਕ ਉਸ ਦੇ ਦੁਆਲੇ ਚੱਕਰ ਲਗਾਏ ਸਨ।

31ਵਿਸ਼ਵਾਸ ਦੁਆਰਾ ਵੇਸਵਾ ਰਾਹਾਬ, ਕਿਉਂਕਿ ਉਸ ਨੇ ਜਾਸੂਸਾਂ ਦਾ ਸਵਾਗਤ ਕੀਤਾ ਸੀ, ਉਹਨਾਂ ਲੋਕਾਂ ਦੇ ਨਾਲ ਨਹੀਂ ਮਾਰੀ ਗਈ ਜੋ ਅਣ-ਆਗਿਆਕਾਰੀ ਸਨ।

32ਅਤੇ ਮੈਂ ਹੋਰ ਕੀ ਕਹਾਂ? ਮੇਰੇ ਕੋਲ ਗਿਦੌਨ, ਬਾਰਾਕ, ਸ਼ਿਮਸ਼ੋਨ, ਯਿਫ਼ਤਾਹ, ਦਾਵੀਦ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਦਾ ਸਮਾਂ ਨਹੀਂ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.