31ਵਿਸ਼ਵਾਸ ਦੁਆਰਾ ਵੇਸਵਾ ਰਾਹਾਬ, ਕਿਉਂਕਿ ਉਸ ਨੇ ਜਾਸੂਸਾਂ ਦਾ ਸਵਾਗਤ ਕੀਤਾ ਸੀ, ਉਹਨਾਂ ਲੋਕਾਂ ਦੇ ਨਾਲ ਨਹੀਂ ਮਾਰੀ ਗਈ ਜੋ ਅਣ-ਆਗਿਆਕਾਰੀ ਸਨ।
32ਅਤੇ ਮੈਂ ਹੋਰ ਕੀ ਕਹਾਂ? ਮੇਰੇ ਕੋਲ ਗਿਦੌਨ, ਬਾਰਾਕ, ਸ਼ਿਮਸ਼ੋਨ, ਯਿਫ਼ਤਾਹ, ਦਾਵੀਦ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਦਾ ਸਮਾਂ ਨਹੀਂ ਹੈ,
33ਜਿਸ ਨੇ ਵਿਸ਼ਵਾਸ ਦੁਆਰਾ ਰਾਜਿਆਂ ਨੂੰ ਜਿੱਤਿਆ, ਧਾਰਮਿਕ ਕੰਮ ਕੀਤੇ ਅਤੇ ਉਹਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪ੍ਰਾਪਤ ਕੀਤਾ; ਜਿਨ੍ਹਾਂ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ,
34ਅੱਗ ਦੇ ਕਹਿਰ ਨੂੰ ਬੁਝਾਇਆ ਅਤੇ ਤਲਵਾਰ ਦੀ ਧਾਰ ਤੋਂ ਬਚ ਗਏ; ਜਿਸ ਦੀ ਕਮਜ਼ੋਰੀ ਤਾਕਤ ਵਿੱਚ ਬਦਲ ਗਈ ਸੀ; ਅਤੇ ਲੜਾਈ ਵਿੱਚ ਸ਼ਕਤੀਸ਼ਾਲੀ ਬਣੇ ਅਤੇ ਵਿਦੇਸ਼ੀ ਫੌਜਾਂ ਨੂੰ ਹਰਾ ਦਿੱਤਾ।
35ਵਿਸ਼ਵਾਸ ਦੁਆਰਾ ਔਰਤਾਂ ਨੇ ਆਪਣੇ ਮੁਰਦੇ ਵਾਪਸ ਪ੍ਰਾਪਤ ਕੀਤੇ ਜੋ ਦੁਬਾਰਾ ਜੀਉਂਦੇ ਕੀਤੇ ਗਏ। ਕੁਝ ਹੋਰ ਵੀ ਸਨ ਜਿਨ੍ਹਾਂ ਨੂੰ ਤਸੀਹੇ ਦਿੱਤੇ ਗਏ, ਉਹਨਾਂ ਨੇ ਰਿਹਾਈ ਤੋਂ ਇਨਕਾਰ ਕਰ ਦਿੱਤਾ ਤਾਂ ਜੋ ਉਹਨਾਂ ਨੂੰ ਹੋਰ ਵੀ ਵਧੀਆ ਪੁਨਰ-ਉਥਾਨ ਮਿਲ ਸਕੇ।