33ਜਿਸ ਨੇ ਵਿਸ਼ਵਾਸ ਦੁਆਰਾ ਰਾਜਿਆਂ ਨੂੰ ਜਿੱਤਿਆ, ਧਾਰਮਿਕ ਕੰਮ ਕੀਤੇ ਅਤੇ ਉਹਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪ੍ਰਾਪਤ ਕੀਤਾ; ਜਿਨ੍ਹਾਂ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ,
34ਅੱਗ ਦੇ ਕਹਿਰ ਨੂੰ ਬੁਝਾਇਆ ਅਤੇ ਤਲਵਾਰ ਦੀ ਧਾਰ ਤੋਂ ਬਚ ਗਏ; ਜਿਸ ਦੀ ਕਮਜ਼ੋਰੀ ਤਾਕਤ ਵਿੱਚ ਬਦਲ ਗਈ ਸੀ; ਅਤੇ ਲੜਾਈ ਵਿੱਚ ਸ਼ਕਤੀਸ਼ਾਲੀ ਬਣੇ ਅਤੇ ਵਿਦੇਸ਼ੀ ਫੌਜਾਂ ਨੂੰ ਹਰਾ ਦਿੱਤਾ।
35ਵਿਸ਼ਵਾਸ ਦੁਆਰਾ ਔਰਤਾਂ ਨੇ ਆਪਣੇ ਮੁਰਦੇ ਵਾਪਸ ਪ੍ਰਾਪਤ ਕੀਤੇ ਜੋ ਦੁਬਾਰਾ ਜੀਉਂਦੇ ਕੀਤੇ ਗਏ। ਕੁਝ ਹੋਰ ਵੀ ਸਨ ਜਿਨ੍ਹਾਂ ਨੂੰ ਤਸੀਹੇ ਦਿੱਤੇ ਗਏ, ਉਹਨਾਂ ਨੇ ਰਿਹਾਈ ਤੋਂ ਇਨਕਾਰ ਕਰ ਦਿੱਤਾ ਤਾਂ ਜੋ ਉਹਨਾਂ ਨੂੰ ਹੋਰ ਵੀ ਵਧੀਆ ਪੁਨਰ-ਉਥਾਨ ਮਿਲ ਸਕੇ।
36ਕਈਆਂ ਨੂੰ ਮਖੌਲ, ਕੋਰੜਿਆਂ, ਜ਼ੰਜੀਰਾਂ ਅਤੇ ਕੈਦ ਦਾ ਵੀ ਸਾਹਮਣਾ ਕਰਨਾ ਪਿਆ।
37ਉਹਨਾਂ ਵਿੱਚੋਂ ਕੁਝ ਨੂੰ ਪੱਥਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ; ਆਰਿਆ ਨਾਲ ਚੀਰੇ ਗਏ; ਉਹ ਤਲਵਾਰਾਂ ਨਾਲ ਮਾਰੇ ਗਏ। ਉਹ ਭੇਡਾਂ ਦੀਆਂ ਖੱਲਾਂ ਅਤੇ ਬੱਕਰੀਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਸਨ, ਬੇਸਹਾਰਾ, ਸਤਾਏ ਅਤੇ ਬਦਸਲੂਕੀ ਕੀਤੀ ਗਈ।