36ਕਈਆਂ ਨੂੰ ਮਖੌਲ, ਕੋਰੜਿਆਂ, ਜ਼ੰਜੀਰਾਂ ਅਤੇ ਕੈਦ ਦਾ ਵੀ ਸਾਹਮਣਾ ਕਰਨਾ ਪਿਆ।
37ਉਹਨਾਂ ਵਿੱਚੋਂ ਕੁਝ ਨੂੰ ਪੱਥਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ; ਆਰਿਆ ਨਾਲ ਚੀਰੇ ਗਏ; ਉਹ ਤਲਵਾਰਾਂ ਨਾਲ ਮਾਰੇ ਗਏ। ਉਹ ਭੇਡਾਂ ਦੀਆਂ ਖੱਲਾਂ ਅਤੇ ਬੱਕਰੀਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਸਨ, ਬੇਸਹਾਰਾ, ਸਤਾਏ ਅਤੇ ਬਦਸਲੂਕੀ ਕੀਤੀ ਗਈ।
38ਦੁਨੀਆਂ ਉਹਨਾਂ ਦੇ ਯੋਗ ਨਹੀਂ ਸੀ। ਉਹ ਉਜਾੜਾਂ ਅਤੇ ਪਹਾੜਾਂ ਵਿੱਚ ਭਟਕਦੇ ਸਨ, ਗੁਫ਼ਾਂਵਾਂ ਵਿੱਚ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਰਹਿੰਦੇ ਸਨ।
39ਇਨ੍ਹਾਂ ਸਾਰਿਆਂ ਦੀ ਇਨ੍ਹਾਂ ਦੇ ਵਿਸ਼ਵਾਸ ਲਈ ਪ੍ਰਸ਼ੰਸਾ ਕੀਤੀ ਗਈ ਸੀ, ਫਿਰ ਵੀ ਇਨ੍ਹਾਂ ਵਿੱਚੋਂ ਕਿਸੇ ਨੂੰ ਉਹ ਨਹੀਂ ਮਿਲਿਆ ਜਿਸ ਦਾ ਪਰਮੇਸ਼ਵਰ ਦੁਆਰਾ ਵਾਅਦਾ ਕੀਤਾ ਗਿਆ ਸੀ,
40ਕਿਉਂਕਿ ਪਰਮੇਸ਼ਵਰ ਨੇ ਸਾਡੇ ਲਈ ਕੁਝ ਬਿਹਤਰ ਯੋਜਨਾ ਬਣਾਈ ਸੀ ਤਾਂ ਜੋ ਸਿਰਫ ਸਾਡੇ ਨਾਲ ਹੀ ਉਹਨਾਂ ਨੂੰ ਸੰਪੂਰਨ ਬਣਾਇਆ ਜਾ ਸਕੇ।