ਇਬਰਾਨੀਆਂ 11

ਇਨ੍ਹਾਂ ਸਾਰਿਆਂ ਦੀ ਇਨ੍ਹਾਂ ਦੇ ਵਿਸ਼ਵਾਸ ਲਈ ਪ੍ਰਸ਼ੰਸਾ ਕੀਤੀ ਗਈ ਸੀ, ਫਿਰ ਵੀ ਇਨ੍ਹਾਂ ਵਿੱਚੋਂ ਕਿਸੇ ਨੂੰ ਉਹ ਨਹੀਂ ਮਿਲਿਆ ਜਿਸ ਦਾ ਪਰਮੇਸ਼ਵਰ ਦੁਆਰਾ ਵਾਅਦਾ ਕੀਤਾ ਗਿਆ ਸੀ,

Hebrews 11:39 (UKJV) And these all, having obtained a good report through faith, received not the promise:

37ਉਹਨਾਂ ਵਿੱਚੋਂ ਕੁਝ ਨੂੰ ਪੱਥਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ; ਆਰਿਆ ਨਾਲ ਚੀਰੇ ਗਏ; ਉਹ ਤਲਵਾਰਾਂ ਨਾਲ ਮਾਰੇ ਗਏ। ਉਹ ਭੇਡਾਂ ਦੀਆਂ ਖੱਲਾਂ ਅਤੇ ਬੱਕਰੀਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਸਨ, ਬੇਸਹਾਰਾ, ਸਤਾਏ ਅਤੇ ਬਦਸਲੂਕੀ ਕੀਤੀ ਗਈ।

38ਦੁਨੀਆਂ ਉਹਨਾਂ ਦੇ ਯੋਗ ਨਹੀਂ ਸੀ। ਉਹ ਉਜਾੜਾਂ ਅਤੇ ਪਹਾੜਾਂ ਵਿੱਚ ਭਟਕਦੇ ਸਨ, ਗੁਫ਼ਾਂਵਾਂ ਵਿੱਚ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਰਹਿੰਦੇ ਸਨ।

39ਇਨ੍ਹਾਂ ਸਾਰਿਆਂ ਦੀ ਇਨ੍ਹਾਂ ਦੇ ਵਿਸ਼ਵਾਸ ਲਈ ਪ੍ਰਸ਼ੰਸਾ ਕੀਤੀ ਗਈ ਸੀ, ਫਿਰ ਵੀ ਇਨ੍ਹਾਂ ਵਿੱਚੋਂ ਕਿਸੇ ਨੂੰ ਉਹ ਨਹੀਂ ਮਿਲਿਆ ਜਿਸ ਦਾ ਪਰਮੇਸ਼ਵਰ ਦੁਆਰਾ ਵਾਅਦਾ ਕੀਤਾ ਗਿਆ ਸੀ,

40ਕਿਉਂਕਿ ਪਰਮੇਸ਼ਵਰ ਨੇ ਸਾਡੇ ਲਈ ਕੁਝ ਬਿਹਤਰ ਯੋਜਨਾ ਬਣਾਈ ਸੀ ਤਾਂ ਜੋ ਸਿਰਫ ਸਾਡੇ ਨਾਲ ਹੀ ਉਹਨਾਂ ਨੂੰ ਸੰਪੂਰਨ ਬਣਾਇਆ ਜਾ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.