ਇਬਰਾਨੀਆਂ 12

ਉਹਨਾਂ ਨੇ ਆਪਣੀ ਸਮਝ ਦੇ ਅਨੁਸਾਰ ਥੋੜ੍ਹੇ ਸਮੇਂ ਲਈ ਸਾਨੂੰ ਅਨੁਸ਼ਾਸਿਤ ਕੀਤਾ; ਪਰ ਪਰਮੇਸ਼ਵਰ ਸਾਡੇ ਭਲੇ ਲਈ ਸਾਨੂੰ ਤਾੜਦਾ ਹੈ, ਤਾਂ ਜੋ ਅਸੀਂ ਉਸ ਦੀ ਪਵਿੱਤਰਤਾਈ ਵਿੱਚ ਭਾਗੀ ਬਣੀਏ।

Hebrews 12:10 (UKJV) For they verily for a few days chastened us after their own pleasure; but he for our profit, that we might be partakers of his holiness.

8ਅਨੁਸ਼ਾਸਨ ਵਿੱਚੋਂ ਸਾਰੇ ਲੰਘਦੇ ਹਨ ਜੇ ਕੋਈ ਅਨੁਸ਼ਾਸਨ ਵਿੱਚੋਂ ਨਹੀਂ ਲੰਘਦਾ ਹੈ ਤਾਂ ਤੁਸੀਂ ਜਾਇਜ਼ ਨਹੀਂ, ਨਾ ਹੀ ਸੱਚੇ ਪੁੱਤਰ ਅਤੇ ਧੀਆਂ ਹੋ।

9ਇਸ ਤੋਂ ਇਲਾਵਾ, ਸਾਡੇ ਸਾਰਿਆਂ ਦੇ ਮਨੁੱਖੀ ਪਿਤਾ ਹਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ ਅਤੇ ਅਸੀਂ ਇਸ ਦੇ ਲਈ ਉਹਨਾਂ ਦਾ ਆਦਰ ਕਰਦੇ ਹਾਂ। ਸਾਨੂੰ ਆਤਮਾਵਾਂ ਦੇ ਪਿਤਾ ਦੇ ਅੱਗੇ ਕਿੰਨਾ ਜ਼ਿਆਦਾ ਅਧੀਨ ਹੋਣਾ ਚਾਹੀਦਾ ਹੈ ਅਤੇ ਜੀਉਣਾ ਚਾਹੀਦਾ ਹੈ!

10ਉਹਨਾਂ ਨੇ ਆਪਣੀ ਸਮਝ ਦੇ ਅਨੁਸਾਰ ਥੋੜ੍ਹੇ ਸਮੇਂ ਲਈ ਸਾਨੂੰ ਅਨੁਸ਼ਾਸਿਤ ਕੀਤਾ; ਪਰ ਪਰਮੇਸ਼ਵਰ ਸਾਡੇ ਭਲੇ ਲਈ ਸਾਨੂੰ ਤਾੜਦਾ ਹੈ, ਤਾਂ ਜੋ ਅਸੀਂ ਉਸ ਦੀ ਪਵਿੱਤਰਤਾਈ ਵਿੱਚ ਭਾਗੀ ਬਣੀਏ।

11ਕੋਈ ਵੀ ਅਨੁਸ਼ਾਸਨ ਉਸ ਸਮੇਂ ਚੰਗਾ ਨਹੀਂ ਲੱਗਦਾ, ਪਰ ਦੁਖਦਾਈ ਲੱਗਦਾ ਹੈ। ਹਾਲਾਂਕਿ, ਬਾਅਦ ਵਿੱਚ ਇਹ ਉਹਨਾਂ ਲਈ ਧਾਰਮਿਕਤਾ ਅਤੇ ਸ਼ਾਂਤੀ ਦਾ ਫ਼ਲ ਪੈਦਾ ਕਰਦਾ ਹੈ ਜਿਨ੍ਹਾਂ ਨੂੰ ਇਸ ਦੁਆਰਾ ਸਿਖਾਇਆ ਗਿਆ ਹੈ।

12ਇਸ ਲਈ, ਆਪਣੀਆਂ ਕਮਜ਼ੋਰ ਬਾਹਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.