ਇਬਰਾਨੀਆਂ 12

ਬਾਅਦ ਵਿੱਚ, ਜਿਵੇਂ ਕਿ ਤੁਸੀਂ ਜਾਣਦੇ ਹੋ, ਜਦੋਂ ਏਸਾਓ ਇਸ ਅਸੀਸ ਦਾ ਵਾਰਸ ਬਣਨਾ ਚਾਹੁੰਦਾ ਸੀ, ਉਸਨੂੰ ਰੱਦ ਕਰ ਦਿੱਤਾ ਗਿਆ। ਭਾਵੇਂ ਉਸ ਨੇ ਹੰਝੂਆਂ ਨਾਲ ਬਰਕਤਾਂ ਨੂੰ ਮੰਗਿਆ, ਉਹ ਆਪਣੇ ਕੀਤੇ ਨੂੰ ਨਹੀਂ ਬਦਲ ਸਕਿਆ।

Hebrews 12:17 (UKJV) For all of you know how that afterward, when he would have inherited the blessing, he was rejected: for he found no place of repentance, though he sought it carefully with tears.

15ਇਸ ਵੱਲ ਧਿਆਨ ਦਿਓ ਕਿ ਕੋਈ ਵੀ ਪਰਮੇਸ਼ਵਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਕੌੜੀ ਜੜ੍ਹ ਉੱਗ ਕੇ ਮੁਸੀਬਤਾਂ ਦਾ ਕਾਰਨ ਨਾ ਬਣੇ ਅਤੇ ਬਹੁਤਿਆਂ ਨੂੰ ਅਸ਼ੁੱਧ ਕਰੇ।

16ਵੇਖੋ ਕਿ ਕੋਈ ਵੀ ਵਿਭਚਾਰੀ ਨਾ ਹੋਵੇ, ਜਾਂ ਏਸਾਓ ਵਰਗਾ ਅਧਰਮੀ ਨਾ ਹੋਵੇ, ਜਿਸ ਨੇ ਇੱਕ ਰੋਟੀ ਲਈ ਆਪਣੇ ਜੇਠੇ ਪੁੱਤਰ ਹੋਣ ਵਜੋਂ ਵਿਰਾਸਤ ਦੇ ਅਧਿਕਾਰ ਨੂੰ ਵੇਚ ਦਿੱਤਾ।

17ਬਾਅਦ ਵਿੱਚ, ਜਿਵੇਂ ਕਿ ਤੁਸੀਂ ਜਾਣਦੇ ਹੋ, ਜਦੋਂ ਏਸਾਓ ਇਸ ਅਸੀਸ ਦਾ ਵਾਰਸ ਬਣਨਾ ਚਾਹੁੰਦਾ ਸੀ, ਉਸਨੂੰ ਰੱਦ ਕਰ ਦਿੱਤਾ ਗਿਆ। ਭਾਵੇਂ ਉਸ ਨੇ ਹੰਝੂਆਂ ਨਾਲ ਬਰਕਤਾਂ ਨੂੰ ਮੰਗਿਆ, ਉਹ ਆਪਣੇ ਕੀਤੇ ਨੂੰ ਨਹੀਂ ਬਦਲ ਸਕਿਆ।

18ਤੁਸੀਂ ਉਸ ਪਹਾੜ ਤੇ ਨਹੀਂ ਆਏ ਜਿਸ ਨੂੰ ਛੂਹਿਆ ਜਾਂ ਸਕੇ ਅਤੇ ਜੋ ਅੱਗ ਨਾਲ ਸੜ ਰਿਹਾ ਹੋਵੇ; ਹਨੇਰੇ, ਕਾਲੀ ਘਟਾ ਅਤੇ ਤੂਫਾਨ ਲਈ;

19ਤੁਰ੍ਹੀ ਵਜਾਉਣ ਜਾਂ ਅਜਿਹੀ ਆਵਾਜ਼ ਬੋਲਣ ਵਾਲੇ ਸ਼ਬਦਾਂ ਲਈ ਜਿਨ੍ਹਾਂ ਇਸਰਾਏਲੀਆਂ ਨੇ ਇਹ ਸੁਣਿਆ ਉਹਨਾਂ ਨੇ ਬੇਨਤੀ ਕੀਤੀ ਕਿ ਉਹਨਾਂ ਨੂੰ ਹੋਰ ਕੋਈ ਸ਼ਬਦ ਨਾ ਬੋਲਿਆ ਜਾਵੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.