ਇਬਰਾਨੀਆਂ 12

ਪਰਮੇਸ਼ਵਰ ਦੇ ਜੇਠੇ ਬੱਚਿਆਂ ਦੀ ਕਲੀਸਿਆ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਸਾਰਿਆਂ ਦਾ ਨਿਆਂ ਕਰਨ ਵਾਲੇ ਪਰਮੇਸ਼ਵਰ ਦੇ ਕੋਲ ਆਏ ਹੋ। ਸਿੱਧ ਕਰ ਦਿੱਤੇ ਗਏ ਧਰਮੀਆਂ ਦੀਆਂ ਆਤਮਾਵਾਂ ਦੇ ਕੋਲ,

Hebrews 12:23 (UKJV) To the general assembly and church of the firstborn, which are written in heaven, and to God the Judge of all, and to the spirits of just men made perfect,

21ਇਹ ਦ੍ਰਿਸ਼ ਇੰਨਾ ਭਿਆਨਕ ਸੀ ਕਿ ਮੋਸ਼ੇਹ ਨੇ ਕਿਹਾ, “ਮੈਂ ਡਰ ਨਾਲ ਕੰਬ ਰਿਹਾ ਹਾਂ।”

22ਪਰ ਤੁਸੀਂ ਸੀਯੋਨ ਪਹਾੜ ਉੱਤੇ, ਜੀਉਂਦੇ ਪਰਮੇਸ਼ਵਰ ਦੇ ਸ਼ਹਿਰ, ਸਵਰਗੀ ਯੇਰੂਸ਼ਲੇਮ ਵਿੱਚ ਹਜ਼ਾਰਾਂ ਸਵਰਗਦੂਤਾਂ ਦੇ ਨਾਲ ਖੁਸ਼ੀ ਭਰੀ ਸਭਾ ਵਿੱਚ,

23ਪਰਮੇਸ਼ਵਰ ਦੇ ਜੇਠੇ ਬੱਚਿਆਂ ਦੀ ਕਲੀਸਿਆ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਸਾਰਿਆਂ ਦਾ ਨਿਆਂ ਕਰਨ ਵਾਲੇ ਪਰਮੇਸ਼ਵਰ ਦੇ ਕੋਲ ਆਏ ਹੋ। ਸਿੱਧ ਕਰ ਦਿੱਤੇ ਗਏ ਧਰਮੀਆਂ ਦੀਆਂ ਆਤਮਾਵਾਂ ਦੇ ਕੋਲ,

24ਇੱਕ ਨਵੇਂ ਨੇਮ ਦੇ ਵਿਚੋਲੇ ਯਿਸ਼ੂ ਲਈ ਅਤੇ ਛਿੜਕੇ ਹੋਏ ਲਹੂ ਲਈ ਜੋ ਹਾਬਿਲ ਦੇ ਲਹੂ ਨਾਲੋਂ ਵਧੀਆ ਸ਼ਬਦ ਬੋਲਦਾ ਹੈ।

25ਇਸ ਦਾ ਧਿਆਨ ਰੱਖੋ ਕਿ ਤੁਸੀਂ ਉਸ ਬੋਲਣ ਵਾਲੇ ਤੋਂ ਮੂੰਹ ਨਾ ਫੇਰੋ। ਕਿਉਂਕਿ ਜਦੋਂ ਉਹ ਲੋਕ ਧਰਤੀ ਤੇ ਚੇਤਾਵਨੀ ਦੇਣ ਵਾਲਿਆਂ ਤੋਂ ਮੂੰਹ ਮੋੜ ਕੇ ਨਾ ਬਚ ਸਕੇ, ਤਾਂ ਅਸੀਂ ਸਵਰਗ ਤੋਂ ਚੇਤਾਵਨੀ ਦੇਣ ਵਾਲੇ ਤੋਂ ਮੂੰਹ ਮੋੜ ਕੇ ਕਿਵੇਂ ਬੱਚ ਸਕਾਂਗੇ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.