ਇਬਰਾਨੀਆਂ 12

ਇੱਕ ਨਵੇਂ ਨੇਮ ਦੇ ਵਿਚੋਲੇ ਯਿਸ਼ੂ ਲਈ ਅਤੇ ਛਿੜਕੇ ਹੋਏ ਲਹੂ ਲਈ ਜੋ ਹਾਬਿਲ ਦੇ ਲਹੂ ਨਾਲੋਂ ਵਧੀਆ ਸ਼ਬਦ ਬੋਲਦਾ ਹੈ।

Hebrews 12:24 (UKJV) And to Jesus the mediator of the new covenant, and to the blood of sprinkling, that speaks better things that that of Abel.

22ਪਰ ਤੁਸੀਂ ਸੀਯੋਨ ਪਹਾੜ ਉੱਤੇ, ਜੀਉਂਦੇ ਪਰਮੇਸ਼ਵਰ ਦੇ ਸ਼ਹਿਰ, ਸਵਰਗੀ ਯੇਰੂਸ਼ਲੇਮ ਵਿੱਚ ਹਜ਼ਾਰਾਂ ਸਵਰਗਦੂਤਾਂ ਦੇ ਨਾਲ ਖੁਸ਼ੀ ਭਰੀ ਸਭਾ ਵਿੱਚ,

23ਪਰਮੇਸ਼ਵਰ ਦੇ ਜੇਠੇ ਬੱਚਿਆਂ ਦੀ ਕਲੀਸਿਆ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਸਾਰਿਆਂ ਦਾ ਨਿਆਂ ਕਰਨ ਵਾਲੇ ਪਰਮੇਸ਼ਵਰ ਦੇ ਕੋਲ ਆਏ ਹੋ। ਸਿੱਧ ਕਰ ਦਿੱਤੇ ਗਏ ਧਰਮੀਆਂ ਦੀਆਂ ਆਤਮਾਵਾਂ ਦੇ ਕੋਲ,

24ਇੱਕ ਨਵੇਂ ਨੇਮ ਦੇ ਵਿਚੋਲੇ ਯਿਸ਼ੂ ਲਈ ਅਤੇ ਛਿੜਕੇ ਹੋਏ ਲਹੂ ਲਈ ਜੋ ਹਾਬਿਲ ਦੇ ਲਹੂ ਨਾਲੋਂ ਵਧੀਆ ਸ਼ਬਦ ਬੋਲਦਾ ਹੈ।

25ਇਸ ਦਾ ਧਿਆਨ ਰੱਖੋ ਕਿ ਤੁਸੀਂ ਉਸ ਬੋਲਣ ਵਾਲੇ ਤੋਂ ਮੂੰਹ ਨਾ ਫੇਰੋ। ਕਿਉਂਕਿ ਜਦੋਂ ਉਹ ਲੋਕ ਧਰਤੀ ਤੇ ਚੇਤਾਵਨੀ ਦੇਣ ਵਾਲਿਆਂ ਤੋਂ ਮੂੰਹ ਮੋੜ ਕੇ ਨਾ ਬਚ ਸਕੇ, ਤਾਂ ਅਸੀਂ ਸਵਰਗ ਤੋਂ ਚੇਤਾਵਨੀ ਦੇਣ ਵਾਲੇ ਤੋਂ ਮੂੰਹ ਮੋੜ ਕੇ ਕਿਵੇਂ ਬੱਚ ਸਕਾਂਗੇ?

26ਉਸ ਸਮੇਂ ਪਰਮੇਸ਼ਵਰ ਦੀ ਆਵਾਜ਼ ਨੇ ਧਰਤੀ ਨੂੰ ਹਿਲਾ ਦਿੱਤਾ ਸੀ, ਪਰ ਹੁਣ ਉਸ ਨੇ ਵਾਅਦਾ ਕੀਤਾ ਹੈ, “ਮੈਂ ਇੱਕ ਵਾਰ ਫਿਰ ਸਿਰਫ ਧਰਤੀ ਨੂੰ ਹੀ ਨਹੀਂ, ਬਲਕਿ ਅਕਾਸ਼ ਨੂੰ ਵੀ ਹਿਲਾ ਦੇਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.