27ਇੱਕ ਵਾਰ ਫਿਰ ਇਹ ਸ਼ਬਦ ਇਸ ਗੱਲ ਨੂੰ ਪ੍ਰਗਟ ਕਰਦੇ ਹਨ ਕਿ ਜੋ ਚੀਜ਼ਾ ਹਿਲਾਈਆਂ ਜਾ ਸਕਦੀਆਂ ਹਨ ਉਹ ਸਿਰਜੀਆਂ ਚੀਜ਼ਾਂ ਹੋਣ ਦੇ ਕਾਰਨ ਟਲ ਜਾਣਗੀਆਂ, ਤਾਂ ਕੇ ਜੋ ਚੀਜ਼ਾਂ ਹਿਲਾਈਆਂ ਨਹੀਂ ਜਾਂਦੀਆਂ ਉਹ ਸਦਾ ਲਈ ਬਣੀਆਂ ਰਹਿਣ।
28ਇਸ ਲਈ, ਕਿਉਂਕਿ ਅਸੀਂ ਇੱਕ ਅਜਿਹਾ ਰਾਜ ਪ੍ਰਾਪਤ ਕਰ ਰਹੇ ਹਾਂ ਜਿਸ ਨੂੰ ਹਿਲਾਇਆ ਨਹੀਂ ਜਾ ਸਕਦਾ, ਆਓ ਅਸੀਂ ਪਰਮੇਸ਼ਵਰ ਦੇ ਧੰਨਵਾਦੀ ਹੋਈਏ ਅਤੇ ਇਸ ਲਈ ਸ਼ਰਧਾ ਅਤੇ ਭੈ ਨਾਲ ਪਰਮੇਸ਼ਵਰ ਦੇ ਸਵੀਕਾਰ ਯੋਗ ਅਰਾਧਨਾ ਕਰੀਏ,
29ਕਿਉਂਕਿ ਸਾਡਾ “ਪਰਮੇਸ਼ਵਰ ਭਸਮ ਕਰਨ ਵਾਲੀ ਅੱਗ ਹੈ।”