3ਉਸ ਉੱਤੇ ਵਿਚਾਰ ਕਰੋ ਜਿਸ ਨੇ ਪਾਪੀਆਂ ਦੇ ਅਜਿਹੇ ਵਿਰੋਧ ਦਾ ਸਾਹਮਣਾ ਕੀਤਾ, ਤਾਂ ਜੋ ਤੁਸੀਂ ਥੱਕ ਕੇ ਹੌਂਸਲਾ ਨਾ ਹਾਰੋ।
4ਪਾਪ ਨਾਲ ਲੜਦੇ ਹੋਏ, ਯਿਸ਼ੂ ਵੱਲ ਤੱਕਦੇ ਰਹੀਏ, ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ। ਤੁਸੀਂ ਅਜੇ ਤੱਕ ਆਪਣਾ ਲਹੂ ਵਹਾਉਣ ਦੀ ਸਥਿਤੀ ਦਾ ਵਿਰੋਧ ਨਹੀਂ ਕੀਤਾ ਹੈ।
5ਅਤੇ ਕੀ ਤੁਸੀਂ ਉਤਸ਼ਾਹਿਤ ਕਰਨ ਵਾਲੇ ਇਨ੍ਹਾਂ ਸ਼ਬਦਾ ਨੂੰ ਪੂਰੀ ਤਰ੍ਹਾਂ ਭੁੱਲ ਗਏ ਹੋ ਜੋ ਤੁਹਾਨੂੰ ਆਪਣੇ ਪਿਤਾ ਦੇ ਪੁੱਤਰ ਦੇ ਰੂਪ ਵਿੱਚ ਸੰਬੋਧਿਤ ਕਰਦਾ ਹੈ? ਇਹ ਕਹਿੰਦਾ ਹੈ, “ਹੇ ਮੇਰੇ ਪੁੱਤਰ, ਪ੍ਰਭੂ ਦੀ ਸਿੱਖਿਆ ਨੂੰ ਤੁੱਛ ਨਾ ਜਾਣ, ਅਤੇ ਜਦੋਂ ਉਹ ਝਿੜਕੇ ਤਾਂ ਹੌਂਸਲਾ ਨਾ ਹਾਰ ਜਾਣਾ,
6ਕਿਉਂਕਿ ਪ੍ਰਭੂ ਉਸਨੂੰ ਹੀ ਝਿੜਕਦਾ ਹੈ ਜਿਸਨੂੰ ਉਹ ਪਿਆਰ ਕਰਦਾ ਹੈ, ਅਤੇ ਉਹ ਉਹਨਾਂ ਸਾਰਿਆਂ ਨੂੰ ਤਾੜਦਾ ਹੈ ਜਿਨ੍ਹਾਂ ਨੂੰ ਉਹ ਆਪਣੇ ਪੁੱਤਰ ਦੇ ਰੂਪ ਵਿੱਚ ਸਵੀਕਾਰ ਕਰਦਾ ਹੈ।”
7ਮੁਸ਼ਕਲਾਂ ਨੂੰ ਅਨੁਸ਼ਾਸਨ ਸਮਝ ਕੇ ਸਹਿਣਾ; ਪਰਮੇਸ਼ਵਰ ਤੁਹਾਡੇ ਨਾਲ ਆਪਣੇ ਬੱਚਿਆਂ ਵਾਂਗ ਵਿਵਹਾਰ ਕਰਦਾ ਹੈ। ਕਿ ਭਲਾ ਬੱਚਿਆਂ ਨੂੰ ਉਹਨਾਂ ਦੇ ਪਿਤਾ ਦੁਆਰਾ ਅਨੁਸ਼ਾਸਿਤ ਨਹੀਂ ਕੀਤਾ ਜਾਂਦਾ?