6ਕਿਉਂਕਿ ਪ੍ਰਭੂ ਉਸਨੂੰ ਹੀ ਝਿੜਕਦਾ ਹੈ ਜਿਸਨੂੰ ਉਹ ਪਿਆਰ ਕਰਦਾ ਹੈ, ਅਤੇ ਉਹ ਉਹਨਾਂ ਸਾਰਿਆਂ ਨੂੰ ਤਾੜਦਾ ਹੈ ਜਿਨ੍ਹਾਂ ਨੂੰ ਉਹ ਆਪਣੇ ਪੁੱਤਰ ਦੇ ਰੂਪ ਵਿੱਚ ਸਵੀਕਾਰ ਕਰਦਾ ਹੈ।”
7ਮੁਸ਼ਕਲਾਂ ਨੂੰ ਅਨੁਸ਼ਾਸਨ ਸਮਝ ਕੇ ਸਹਿਣਾ; ਪਰਮੇਸ਼ਵਰ ਤੁਹਾਡੇ ਨਾਲ ਆਪਣੇ ਬੱਚਿਆਂ ਵਾਂਗ ਵਿਵਹਾਰ ਕਰਦਾ ਹੈ। ਕਿ ਭਲਾ ਬੱਚਿਆਂ ਨੂੰ ਉਹਨਾਂ ਦੇ ਪਿਤਾ ਦੁਆਰਾ ਅਨੁਸ਼ਾਸਿਤ ਨਹੀਂ ਕੀਤਾ ਜਾਂਦਾ?
8ਅਨੁਸ਼ਾਸਨ ਵਿੱਚੋਂ ਸਾਰੇ ਲੰਘਦੇ ਹਨ ਜੇ ਕੋਈ ਅਨੁਸ਼ਾਸਨ ਵਿੱਚੋਂ ਨਹੀਂ ਲੰਘਦਾ ਹੈ ਤਾਂ ਤੁਸੀਂ ਜਾਇਜ਼ ਨਹੀਂ, ਨਾ ਹੀ ਸੱਚੇ ਪੁੱਤਰ ਅਤੇ ਧੀਆਂ ਹੋ।
9ਇਸ ਤੋਂ ਇਲਾਵਾ, ਸਾਡੇ ਸਾਰਿਆਂ ਦੇ ਮਨੁੱਖੀ ਪਿਤਾ ਹਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ ਅਤੇ ਅਸੀਂ ਇਸ ਦੇ ਲਈ ਉਹਨਾਂ ਦਾ ਆਦਰ ਕਰਦੇ ਹਾਂ। ਸਾਨੂੰ ਆਤਮਾਵਾਂ ਦੇ ਪਿਤਾ ਦੇ ਅੱਗੇ ਕਿੰਨਾ ਜ਼ਿਆਦਾ ਅਧੀਨ ਹੋਣਾ ਚਾਹੀਦਾ ਹੈ ਅਤੇ ਜੀਉਣਾ ਚਾਹੀਦਾ ਹੈ!
10ਉਹਨਾਂ ਨੇ ਆਪਣੀ ਸਮਝ ਦੇ ਅਨੁਸਾਰ ਥੋੜ੍ਹੇ ਸਮੇਂ ਲਈ ਸਾਨੂੰ ਅਨੁਸ਼ਾਸਿਤ ਕੀਤਾ; ਪਰ ਪਰਮੇਸ਼ਵਰ ਸਾਡੇ ਭਲੇ ਲਈ ਸਾਨੂੰ ਤਾੜਦਾ ਹੈ, ਤਾਂ ਜੋ ਅਸੀਂ ਉਸ ਦੀ ਪਵਿੱਤਰਤਾਈ ਵਿੱਚ ਭਾਗੀ ਬਣੀਏ।