ਇਬਰਾਨੀਆਂ 12

ਇਸ ਤੋਂ ਇਲਾਵਾ, ਸਾਡੇ ਸਾਰਿਆਂ ਦੇ ਮਨੁੱਖੀ ਪਿਤਾ ਹਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ ਅਤੇ ਅਸੀਂ ਇਸ ਦੇ ਲਈ ਉਹਨਾਂ ਦਾ ਆਦਰ ਕਰਦੇ ਹਾਂ। ਸਾਨੂੰ ਆਤਮਾਵਾਂ ਦੇ ਪਿਤਾ ਦੇ ਅੱਗੇ ਕਿੰਨਾ ਜ਼ਿਆਦਾ ਅਧੀਨ ਹੋਣਾ ਚਾਹੀਦਾ ਹੈ ਅਤੇ ਜੀਉਣਾ ਚਾਹੀਦਾ ਹੈ!

Hebrews 12:9 (UKJV) Furthermore we have had fathers of our flesh which corrected us, and we gave them reverence: shall we not much rather be in subjection unto the Father of spirits, and live?

7ਮੁਸ਼ਕਲਾਂ ਨੂੰ ਅਨੁਸ਼ਾਸਨ ਸਮਝ ਕੇ ਸਹਿਣਾ; ਪਰਮੇਸ਼ਵਰ ਤੁਹਾਡੇ ਨਾਲ ਆਪਣੇ ਬੱਚਿਆਂ ਵਾਂਗ ਵਿਵਹਾਰ ਕਰਦਾ ਹੈ। ਕਿ ਭਲਾ ਬੱਚਿਆਂ ਨੂੰ ਉਹਨਾਂ ਦੇ ਪਿਤਾ ਦੁਆਰਾ ਅਨੁਸ਼ਾਸਿਤ ਨਹੀਂ ਕੀਤਾ ਜਾਂਦਾ?

8ਅਨੁਸ਼ਾਸਨ ਵਿੱਚੋਂ ਸਾਰੇ ਲੰਘਦੇ ਹਨ ਜੇ ਕੋਈ ਅਨੁਸ਼ਾਸਨ ਵਿੱਚੋਂ ਨਹੀਂ ਲੰਘਦਾ ਹੈ ਤਾਂ ਤੁਸੀਂ ਜਾਇਜ਼ ਨਹੀਂ, ਨਾ ਹੀ ਸੱਚੇ ਪੁੱਤਰ ਅਤੇ ਧੀਆਂ ਹੋ।

9ਇਸ ਤੋਂ ਇਲਾਵਾ, ਸਾਡੇ ਸਾਰਿਆਂ ਦੇ ਮਨੁੱਖੀ ਪਿਤਾ ਹਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ ਅਤੇ ਅਸੀਂ ਇਸ ਦੇ ਲਈ ਉਹਨਾਂ ਦਾ ਆਦਰ ਕਰਦੇ ਹਾਂ। ਸਾਨੂੰ ਆਤਮਾਵਾਂ ਦੇ ਪਿਤਾ ਦੇ ਅੱਗੇ ਕਿੰਨਾ ਜ਼ਿਆਦਾ ਅਧੀਨ ਹੋਣਾ ਚਾਹੀਦਾ ਹੈ ਅਤੇ ਜੀਉਣਾ ਚਾਹੀਦਾ ਹੈ!

10ਉਹਨਾਂ ਨੇ ਆਪਣੀ ਸਮਝ ਦੇ ਅਨੁਸਾਰ ਥੋੜ੍ਹੇ ਸਮੇਂ ਲਈ ਸਾਨੂੰ ਅਨੁਸ਼ਾਸਿਤ ਕੀਤਾ; ਪਰ ਪਰਮੇਸ਼ਵਰ ਸਾਡੇ ਭਲੇ ਲਈ ਸਾਨੂੰ ਤਾੜਦਾ ਹੈ, ਤਾਂ ਜੋ ਅਸੀਂ ਉਸ ਦੀ ਪਵਿੱਤਰਤਾਈ ਵਿੱਚ ਭਾਗੀ ਬਣੀਏ।

11ਕੋਈ ਵੀ ਅਨੁਸ਼ਾਸਨ ਉਸ ਸਮੇਂ ਚੰਗਾ ਨਹੀਂ ਲੱਗਦਾ, ਪਰ ਦੁਖਦਾਈ ਲੱਗਦਾ ਹੈ। ਹਾਲਾਂਕਿ, ਬਾਅਦ ਵਿੱਚ ਇਹ ਉਹਨਾਂ ਲਈ ਧਾਰਮਿਕਤਾ ਅਤੇ ਸ਼ਾਂਤੀ ਦਾ ਫ਼ਲ ਪੈਦਾ ਕਰਦਾ ਹੈ ਜਿਨ੍ਹਾਂ ਨੂੰ ਇਸ ਦੁਆਰਾ ਸਿਖਾਇਆ ਗਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.