1ਇੱਕ-ਦੂਜੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰਦੇ ਰਹੋ।
2ਅਜਨਬੀਆਂ ਦੀ ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂਕਿ ਇਸ ਤਰ੍ਹਾਂ ਕਰਨ ਨਾਲ ਕੁਝ ਲੋਕਾਂ ਨੇ ਬਿਨ੍ਹਾਂ ਜਾਣੇ ਦੂਤਾਂ ਦੀ ਪਰਾਹੁਣਚਾਰੀ ਕੀਤੀ ਹੈ।
3ਜੇਲ੍ਹ ਵਿੱਚ ਬੰਦ ਲੋਕਾਂ ਨੂੰ ਇਸ ਤਰ੍ਹਾਂ ਯਾਦ ਰੱਖਣਾ ਜਾਰੀ ਰੱਖੋ ਜਿਵੇਂ ਕਿ ਤੁਸੀਂ ਉਹਨਾਂ ਦੇ ਨਾਲ ਜੇਲ੍ਹ ਵਿੱਚ ਹੋ, ਅਤੇ ਜਿਨ੍ਹਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ ਇਸ ਤਰ੍ਹਾਂ ਜਿਵੇਂ ਕਿ ਤੁਸੀਂ ਖੁਦ ਦੁੱਖ ਝੱਲ ਰਹੇ ਹੋ।