14ਕਿਉਂਕਿ ਇਸ ਧਰਤੀ ਤੇ ਸਾਡੇ ਕੋਲ ਸਥਿਰ ਸ਼ਹਿਰ ਨਹੀਂ ਹੈ, ਪਰ ਅਸੀਂ ਉਸ ਸ਼ਹਿਰ ਦੀ ਭਾਲ ਕਰ ਰਹੇ ਹਾਂ ਜੋ ਆਉਣ ਵਾਲਾ ਹੈ।
15ਇਸ ਲਈ, ਯਿਸ਼ੂ ਦੁਆਰਾ, ਆਓ ਅਸੀਂ ਅਰਾਧਨਾ ਦਾ ਬਲੀਦਾਨ ਅਰਥਾਤ ਬੁੱਲ੍ਹਾਂ ਦਾ ਫ਼ਲ ਜੋ ਖੁੱਲ੍ਹੇਆਮ ਪਰਮੇਸ਼ਵਰ ਦੇ ਨਾਮ ਦਾ ਵਾਅਦਾ ਕਰਦੇ ਹਨ ਨਿਰੰਤਰ ਪਰਮੇਸ਼ਵਰ ਦੇ ਅੱਗੇ ਚੜ੍ਹਾਇਆ ਕਰੀਏ।
16ਅਤੇ ਭਲਾ ਕਰਨਾ ਅਤੇ ਦੂਜਿਆਂ ਨਾਲ ਲੈਣ ਦੇਣ ਕਰਨਾ ਨਾ ਭੁੱਲੋ, ਕਿਉਂਕਿ ਅਜਿਹੀਆਂ ਕੁਰਬਾਨੀਆਂ ਨਾਲ ਪਰਮੇਸ਼ਵਰ ਪ੍ਰਸੰਨ ਹੁੰਦਾ ਹੈ।
17ਆਪਣੇ ਆਗੂਆਂ ਉੱਤੇ ਭਰੋਸਾ ਰੱਖੋ ਅਤੇ ਉਹਨਾਂ ਦੇ ਅਧਿਕਾਰ ਦੇ ਅਧੀਨ ਰਹੋ, ਕਿਉਂਕਿ ਉਹ ਤੁਹਾਡੇ ਉੱਤੇ ਉਹਨਾਂ ਵਾਂਗੂ ਜਿਨ੍ਹਾਂ ਨੇ ਲੇਖਾ ਦੇਣਾ ਹੋਵੇ ਨਜ਼ਰ ਰੱਖਦੇ ਹਨ। ਅਜਿਹਾ ਇਸ ਲਈ ਕਰੋ ਤਾਂ ਜੋ ਉਹਨਾਂ ਦਾ ਕੰਮ ਖੁਸ਼ੀ ਦਾ ਹੋਵੇ, ਬੋਝ ਦਾ ਨਹੀਂ, ਕਿਉਂਕਿ ਇਸ ਦਾ ਤੁਹਾਡੇ ਲਈ ਕੋਈ ਲਾਭ ਨਹੀਂ ਹੋਵੇਗਾ।
18ਸਾਡੇ ਲਈ ਪ੍ਰਾਰਥਨਾ ਕਰੋ। ਸਾਨੂੰ ਯਕੀਨ ਹੈ ਕਿ ਸਾਡਾ ਸ਼ੁੱਧ ਜ਼ਮੀਰ ਹੈ ਅਤੇ ਹਰ ਤਰੀਕੇ ਨਾਲ ਆਦਰਯੋਗ ਜੀਉਣ ਦੀ ਇੱਛਾ ਹੈ।