ਇਬਰਾਨੀਆਂ 13

ਤੁਹਾਨੂੰ ਹਰੇਕ ਚੰਗੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਸ ਦੀ ਮਰਜ਼ੀ ਨੂੰ ਪੂਰਾ ਕਰੋ, ਅਤੇ ਉਹ ਸਾਡੇ ਵਿੱਚ ਉਹ ਕੰਮ ਕਰੇ ਜੋ ਉਸ ਨੂੰ ਚੰਗਾ ਲੱਗਦਾ ਹੈ, ਯਿਸ਼ੂ ਮਸੀਹ ਦੁਆਰਾ, ਜਿਸ ਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ।

Hebrews 13:21 (UKJV) Make you perfect in every good work to do his will, working in you that which is well-pleasing in his sight, through Jesus Christ; to whom be glory for ever and ever. Amen.

19ਮੈਂ ਖਾਸ ਤੌਰ ਤੇ ਤੁਹਾਨੂੰ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਨ ਦੀ ਬੇਨਤੀ ਕਰਦਾ ਹਾਂ ਤਾਂ ਜੋ ਮੈਂ ਜਲਦੀ ਤੁਹਾਡੇ ਕੋਲ ਵਾਪਸ ਆ ਸਕਾਂ।

20ਹੁਣ ਸ਼ਾਂਤੀ ਦਾ ਪਰਮੇਸ਼ਵਰ, ਜਿਹੜਾ ਸਦੀਵੀ ਵਾਚਾ ਦੇ ਲਹੂ ਰਾਹੀਂ ਸਾਡੇ ਪ੍ਰਭੂ ਯਿਸ਼ੂ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਇਆ, ਭੇਡਾਂ ਦਾ ਉਹ ਮਹਾਨ ਚਰਵਾਹਾ,

21ਤੁਹਾਨੂੰ ਹਰੇਕ ਚੰਗੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਸ ਦੀ ਮਰਜ਼ੀ ਨੂੰ ਪੂਰਾ ਕਰੋ, ਅਤੇ ਉਹ ਸਾਡੇ ਵਿੱਚ ਉਹ ਕੰਮ ਕਰੇ ਜੋ ਉਸ ਨੂੰ ਚੰਗਾ ਲੱਗਦਾ ਹੈ, ਯਿਸ਼ੂ ਮਸੀਹ ਦੁਆਰਾ, ਜਿਸ ਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ।

22ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਇਸ ਪੱਤਰ ਦੇ ਉਪਦੇਸ਼ ਦੇ ਸ਼ਬਦਾਂ ਨੂੰ ਸਹਿਣ ਕਰੋ, ਕਿਉਂਕਿ ਅਸਲ ਵਿੱਚ ਮੈਂ ਤੁਹਾਨੂੰ ਬਹੁਤ ਸੰਖੇਪ ਵਿੱਚ ਲਿਖਿਆ ਹੈ।

23ਮੈਂ ਚਾਹੁੰਦਾ ਹਾਂ ਕਿ ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਜੇਲ੍ਹ ਤੋਂ ਰਿਹਾ ਹੋ ਗਿਆ ਹੈ। ਜੇ ਉਹ ਜਲਦੀ ਆ ਜਾਂਦਾ ਹੈ, ਤਾਂ ਮੈਂ ਤੁਹਾਨੂੰ ਮਿਲਣ ਲਈ ਉਸ ਦੇ ਨਾਲ ਆਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.