20ਹੁਣ ਸ਼ਾਂਤੀ ਦਾ ਪਰਮੇਸ਼ਵਰ, ਜਿਹੜਾ ਸਦੀਵੀ ਵਾਚਾ ਦੇ ਲਹੂ ਰਾਹੀਂ ਸਾਡੇ ਪ੍ਰਭੂ ਯਿਸ਼ੂ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਇਆ, ਭੇਡਾਂ ਦਾ ਉਹ ਮਹਾਨ ਚਰਵਾਹਾ,
21ਤੁਹਾਨੂੰ ਹਰੇਕ ਚੰਗੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਸ ਦੀ ਮਰਜ਼ੀ ਨੂੰ ਪੂਰਾ ਕਰੋ, ਅਤੇ ਉਹ ਸਾਡੇ ਵਿੱਚ ਉਹ ਕੰਮ ਕਰੇ ਜੋ ਉਸ ਨੂੰ ਚੰਗਾ ਲੱਗਦਾ ਹੈ, ਯਿਸ਼ੂ ਮਸੀਹ ਦੁਆਰਾ, ਜਿਸ ਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ।
22ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਇਸ ਪੱਤਰ ਦੇ ਉਪਦੇਸ਼ ਦੇ ਸ਼ਬਦਾਂ ਨੂੰ ਸਹਿਣ ਕਰੋ, ਕਿਉਂਕਿ ਅਸਲ ਵਿੱਚ ਮੈਂ ਤੁਹਾਨੂੰ ਬਹੁਤ ਸੰਖੇਪ ਵਿੱਚ ਲਿਖਿਆ ਹੈ।
23ਮੈਂ ਚਾਹੁੰਦਾ ਹਾਂ ਕਿ ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਜੇਲ੍ਹ ਤੋਂ ਰਿਹਾ ਹੋ ਗਿਆ ਹੈ। ਜੇ ਉਹ ਜਲਦੀ ਆ ਜਾਂਦਾ ਹੈ, ਤਾਂ ਮੈਂ ਤੁਹਾਨੂੰ ਮਿਲਣ ਲਈ ਉਸ ਦੇ ਨਾਲ ਆਵਾਂਗਾ।
24ਆਪਣੇ ਸਾਰੇ ਆਗੂਆਂ ਅਤੇ ਪ੍ਰਭੂ ਦੇ ਲੋਕਾਂ ਨੂੰ ਨਮਸਕਾਰ। ਇਟਲੀ ਦੇ ਦੇਸ਼ ਤੋਂ ਆਏ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ।