ਇਬਰਾਨੀਆਂ 13

ਮੈਂ ਚਾਹੁੰਦਾ ਹਾਂ ਕਿ ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਜੇਲ੍ਹ ਤੋਂ ਰਿਹਾ ਹੋ ਗਿਆ ਹੈ। ਜੇ ਉਹ ਜਲਦੀ ਆ ਜਾਂਦਾ ਹੈ, ਤਾਂ ਮੈਂ ਤੁਹਾਨੂੰ ਮਿਲਣ ਲਈ ਉਸ ਦੇ ਨਾਲ ਆਵਾਂਗਾ।

Hebrews 13:23 (UKJV) Know all of you that our brother Timothy is set at liberty; with whom, if he comes shortly, I will see you.

21ਤੁਹਾਨੂੰ ਹਰੇਕ ਚੰਗੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਸ ਦੀ ਮਰਜ਼ੀ ਨੂੰ ਪੂਰਾ ਕਰੋ, ਅਤੇ ਉਹ ਸਾਡੇ ਵਿੱਚ ਉਹ ਕੰਮ ਕਰੇ ਜੋ ਉਸ ਨੂੰ ਚੰਗਾ ਲੱਗਦਾ ਹੈ, ਯਿਸ਼ੂ ਮਸੀਹ ਦੁਆਰਾ, ਜਿਸ ਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ।

22ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਇਸ ਪੱਤਰ ਦੇ ਉਪਦੇਸ਼ ਦੇ ਸ਼ਬਦਾਂ ਨੂੰ ਸਹਿਣ ਕਰੋ, ਕਿਉਂਕਿ ਅਸਲ ਵਿੱਚ ਮੈਂ ਤੁਹਾਨੂੰ ਬਹੁਤ ਸੰਖੇਪ ਵਿੱਚ ਲਿਖਿਆ ਹੈ।

23ਮੈਂ ਚਾਹੁੰਦਾ ਹਾਂ ਕਿ ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਜੇਲ੍ਹ ਤੋਂ ਰਿਹਾ ਹੋ ਗਿਆ ਹੈ। ਜੇ ਉਹ ਜਲਦੀ ਆ ਜਾਂਦਾ ਹੈ, ਤਾਂ ਮੈਂ ਤੁਹਾਨੂੰ ਮਿਲਣ ਲਈ ਉਸ ਦੇ ਨਾਲ ਆਵਾਂਗਾ।

24ਆਪਣੇ ਸਾਰੇ ਆਗੂਆਂ ਅਤੇ ਪ੍ਰਭੂ ਦੇ ਲੋਕਾਂ ਨੂੰ ਨਮਸਕਾਰ। ਇਟਲੀ ਦੇ ਦੇਸ਼ ਤੋਂ ਆਏ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ।

25ਪਰਮੇਸ਼ਵਰ ਦੀ ਕਿਰਪਾ ਤੁਹਾਡੇ ਸਾਰਿਆਂ ਦੇ ਨਾਲ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.