ਇਬਰਾਨੀਆਂ 13

ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਮੰਨਿਆ ਜਾਵੇ ਅਤੇ ਵਿਆਹ ਦਾ ਬਿਸਤਰਾ ਪਵਿੱਤਰ ਰੱਖਿਆ ਜਾਵੇ, ਕਿਉਂਕਿ ਪਰਮੇਸ਼ਵਰ ਵਿਭਚਾਰ ਕਰਨ ਵਾਲੇ ਅਤੇ ਸਾਰੇ ਜਿਨਸੀ ਅਨੈਤਿਕਾਂ ਦਾ ਨਿਆਂ ਕਰੇਗਾ।

Hebrews 13:4 (UKJV) Marriage is honourable in all, and the bed undefiled: but whoremongers and adulterers God will judge.

2ਅਜਨਬੀਆਂ ਦੀ ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂਕਿ ਇਸ ਤਰ੍ਹਾਂ ਕਰਨ ਨਾਲ ਕੁਝ ਲੋਕਾਂ ਨੇ ਬਿਨ੍ਹਾਂ ਜਾਣੇ ਦੂਤਾਂ ਦੀ ਪਰਾਹੁਣਚਾਰੀ ਕੀਤੀ ਹੈ।

3ਜੇਲ੍ਹ ਵਿੱਚ ਬੰਦ ਲੋਕਾਂ ਨੂੰ ਇਸ ਤਰ੍ਹਾਂ ਯਾਦ ਰੱਖਣਾ ਜਾਰੀ ਰੱਖੋ ਜਿਵੇਂ ਕਿ ਤੁਸੀਂ ਉਹਨਾਂ ਦੇ ਨਾਲ ਜੇਲ੍ਹ ਵਿੱਚ ਹੋ, ਅਤੇ ਜਿਨ੍ਹਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ ਇਸ ਤਰ੍ਹਾਂ ਜਿਵੇਂ ਕਿ ਤੁਸੀਂ ਖੁਦ ਦੁੱਖ ਝੱਲ ਰਹੇ ਹੋ।

4ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਮੰਨਿਆ ਜਾਵੇ ਅਤੇ ਵਿਆਹ ਦਾ ਬਿਸਤਰਾ ਪਵਿੱਤਰ ਰੱਖਿਆ ਜਾਵੇ, ਕਿਉਂਕਿ ਪਰਮੇਸ਼ਵਰ ਵਿਭਚਾਰ ਕਰਨ ਵਾਲੇ ਅਤੇ ਸਾਰੇ ਜਿਨਸੀ ਅਨੈਤਿਕਾਂ ਦਾ ਨਿਆਂ ਕਰੇਗਾ।

5ਆਪਣੀ ਜ਼ਿੰਦਗੀ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ ਅਤੇ ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚ ਸੰਤੁਸ਼ਟ ਰਹੋ, ਕਿਉਂਕਿ ਪਰਮੇਸ਼ਵਰ ਨੇ ਕਿਹਾ ਹੈ, “ਮੈਂ ਤੈਨੂੰ ਕਦੇ ਨਹੀਂ ਛੱਡਾਂਗਾ; ਅਤੇ ਮੈਂ ਤੈਨੂੰ ਕਦੇ ਨਹੀਂ ਤਿਆਗਾਂਗਾ।”

6ਇਸ ਲਈ ਅਸੀਂ ਵਿਸ਼ਵਾਸ ਨਾਲ ਕਹਿੰਦੇ ਹਾਂ, “ਪ੍ਰਭੂ ਮੇਰਾ ਸਹਾਇਕ ਹੈ; ਮੈਂ ਨਹੀਂ ਡਰਾਂਗਾਂ। ਮਨੁੱਖ ਮੇਰਾ ਕੀ ਕਰ ਸਕਦਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.