ਇਬਰਾਨੀਆਂ 13

ਆਪਣੇ ਆਤਮਿਕ ਆਗੂਆਂ ਨੂੰ ਯਾਦ ਰੱਖੋ, ਜਿਨ੍ਹਾਂ ਨੇ ਤੁਹਾਨੂੰ ਪਰਮੇਸ਼ਵਰ ਦਾ ਬਚਨ ਸੁਣਾਇਆ ਸੀ। ਉਹਨਾਂ ਦੇ ਜੀਵਨ ਦੇ ਢੰਗ ਅਤੇ ਤੌਰ ਤਰੀਕਿਆਂ ਉੱਤੇ ਗੌਰ ਕਰੋ ਅਤੇ ਉਹਨਾਂ ਦੇ ਵਿਸ਼ਵਾਸ ਦੀ ਨਕਲ ਕਰੋ।

Hebrews 13:7 (UKJV) Remember them which have the rule over you, who have spoken unto you the word of God: whose faith follow, considering the end of their conversation.

5ਆਪਣੀ ਜ਼ਿੰਦਗੀ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ ਅਤੇ ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚ ਸੰਤੁਸ਼ਟ ਰਹੋ, ਕਿਉਂਕਿ ਪਰਮੇਸ਼ਵਰ ਨੇ ਕਿਹਾ ਹੈ, “ਮੈਂ ਤੈਨੂੰ ਕਦੇ ਨਹੀਂ ਛੱਡਾਂਗਾ; ਅਤੇ ਮੈਂ ਤੈਨੂੰ ਕਦੇ ਨਹੀਂ ਤਿਆਗਾਂਗਾ।”

6ਇਸ ਲਈ ਅਸੀਂ ਵਿਸ਼ਵਾਸ ਨਾਲ ਕਹਿੰਦੇ ਹਾਂ, “ਪ੍ਰਭੂ ਮੇਰਾ ਸਹਾਇਕ ਹੈ; ਮੈਂ ਨਹੀਂ ਡਰਾਂਗਾਂ। ਮਨੁੱਖ ਮੇਰਾ ਕੀ ਕਰ ਸਕਦਾ ਹੈ?”

7ਆਪਣੇ ਆਤਮਿਕ ਆਗੂਆਂ ਨੂੰ ਯਾਦ ਰੱਖੋ, ਜਿਨ੍ਹਾਂ ਨੇ ਤੁਹਾਨੂੰ ਪਰਮੇਸ਼ਵਰ ਦਾ ਬਚਨ ਸੁਣਾਇਆ ਸੀ। ਉਹਨਾਂ ਦੇ ਜੀਵਨ ਦੇ ਢੰਗ ਅਤੇ ਤੌਰ ਤਰੀਕਿਆਂ ਉੱਤੇ ਗੌਰ ਕਰੋ ਅਤੇ ਉਹਨਾਂ ਦੇ ਵਿਸ਼ਵਾਸ ਦੀ ਨਕਲ ਕਰੋ।

8ਯਿਸ਼ੂ ਮਸੀਹ ਕੱਲ ਅਤੇ ਅੱਜ ਅਤੇ ਜੁੱਗੋ-ਜੁੱਗ ਲਈ ਇੱਕੋ ਜਿਹਾ ਹੈ।

9ਤੁਸੀਂ ਹਰ ਤਰ੍ਹਾਂ ਦੀਆਂ ਓਪਰੀਆਂ ਸਿੱਖਿਆਂਵਾਂ ਦੇ ਭਰਮਾਵੇ ਵਿੱਚ ਨਾ ਆਓ। ਕਿਉਂ ਜੋ ਇਹ ਚੰਗਾ ਹੈ ਕਿ ਮਨ ਪਰਮੇਸ਼ਵਰ ਦੀ ਕਿਰਪਾ ਨਾਲ ਤਕੜਾ ਕੀਤਾ ਜਾਵੇ, ਰਸਮੀ ਭੋਜਨ ਖਾਣ ਨਾਲ ਨਹੀਂ, ਜੋ ਅਜਿਹਾ ਕਰਨ ਵਾਲਿਆਂ ਲਈ ਕੋਈ ਲਾਭ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.