6ਇਸ ਲਈ ਅਸੀਂ ਵਿਸ਼ਵਾਸ ਨਾਲ ਕਹਿੰਦੇ ਹਾਂ, “ਪ੍ਰਭੂ ਮੇਰਾ ਸਹਾਇਕ ਹੈ; ਮੈਂ ਨਹੀਂ ਡਰਾਂਗਾਂ। ਮਨੁੱਖ ਮੇਰਾ ਕੀ ਕਰ ਸਕਦਾ ਹੈ?”
7ਆਪਣੇ ਆਤਮਿਕ ਆਗੂਆਂ ਨੂੰ ਯਾਦ ਰੱਖੋ, ਜਿਨ੍ਹਾਂ ਨੇ ਤੁਹਾਨੂੰ ਪਰਮੇਸ਼ਵਰ ਦਾ ਬਚਨ ਸੁਣਾਇਆ ਸੀ। ਉਹਨਾਂ ਦੇ ਜੀਵਨ ਦੇ ਢੰਗ ਅਤੇ ਤੌਰ ਤਰੀਕਿਆਂ ਉੱਤੇ ਗੌਰ ਕਰੋ ਅਤੇ ਉਹਨਾਂ ਦੇ ਵਿਸ਼ਵਾਸ ਦੀ ਨਕਲ ਕਰੋ।
8ਯਿਸ਼ੂ ਮਸੀਹ ਕੱਲ ਅਤੇ ਅੱਜ ਅਤੇ ਜੁੱਗੋ-ਜੁੱਗ ਲਈ ਇੱਕੋ ਜਿਹਾ ਹੈ।
9ਤੁਸੀਂ ਹਰ ਤਰ੍ਹਾਂ ਦੀਆਂ ਓਪਰੀਆਂ ਸਿੱਖਿਆਂਵਾਂ ਦੇ ਭਰਮਾਵੇ ਵਿੱਚ ਨਾ ਆਓ। ਕਿਉਂ ਜੋ ਇਹ ਚੰਗਾ ਹੈ ਕਿ ਮਨ ਪਰਮੇਸ਼ਵਰ ਦੀ ਕਿਰਪਾ ਨਾਲ ਤਕੜਾ ਕੀਤਾ ਜਾਵੇ, ਰਸਮੀ ਭੋਜਨ ਖਾਣ ਨਾਲ ਨਹੀਂ, ਜੋ ਅਜਿਹਾ ਕਰਨ ਵਾਲਿਆਂ ਲਈ ਕੋਈ ਲਾਭ ਨਹੀਂ ਹੈ।
10ਸਾਡੇ ਕੋਲ ਇੱਕ ਜਗਵੇਦੀ ਹੈ ਜਿਸ ਤੋਂ ਯਹੂਦੀ ਤੰਬੂ ਵਿੱਚ ਸੇਵਾ ਕਰਨ ਵਾਲਿਆਂ ਨੂੰ ਖਾਣ ਦਾ ਕੋਈ ਅਧਿਕਾਰ ਨਹੀਂ ਹੈ।