ਇਬਰਾਨੀਆਂ 2

ਪਰਮੇਸ਼ਵਰ ਦੇ ਬਹੁਤ ਸਾਰੇ ਪੁੱਤਰਾਂ ਅਤੇ ਧੀਆਂ ਨੂੰ ਮਹਿਮਾ ਵਿੱਚ ਲਿਆਉਣ ਲਈ, ਇਹ ਸਹੀ ਸੀ ਕਿ ਪਰਮੇਸ਼ਵਰ, ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸਭ ਕੁਝ ਮੌਜੂਦ ਹੈ, ਉਹਨਾਂ ਦੀ ਮੁਕਤੀ ਦੇ ਆਗੂ ਨੂੰ ਦੁੱਖ ਝੱਲਣ ਦੁਆਰਾ ਸਿੱਧ ਕਰੇ।

Hebrews 2:10 (UKJV) For it became him, for whom are all things, and by whom are all things, in bringing many sons unto glory, to make the captain of their salvation perfect through sufferings.

8ਅਤੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਹੈ।” ਸਭ ਕੁਝ ਉਸ ਦੇ ਅਧੀਨ ਕਰ ਦਿੱਤਾ ਗਿਆ ਹੈ, ਪਰਮੇਸ਼ਵਰ ਨੇ ਅਜਿਹਾ ਕੁਝ ਨਹੀਂ ਛੱਡਿਆ ਜੋ ਉਸ ਦੇ ਅਧੀਨ ਨਾ ਹੋਵੇ। ਪਰ ਹੁਣ ਤੱਕ ਅਸੀਂ ਹਰ ਚੀਜ਼ ਨੂੰ ਉਸ ਦੇ ਅਧੀਨ ਨਹੀਂ ਵੇਖਦੇ।

9ਪਰ ਅਸੀਂ ਯਿਸ਼ੂ ਨੂੰ ਵੇਖਦੇ ਹਾਂ, ਜਿਸ ਨੂੰ ਥੋੜੇ ਸਮੇਂ ਲਈ ਸਵਰਗਦੂਤਾਂ ਨਾਲੋਂ ਨੀਵਾਂ ਕੀਤਾ ਗਿਆ ਸੀ, ਹੁਣ ਮਹਿਮਾ ਅਤੇ ਆਦਰ ਨਾਲ ਤਾਜ ਪਹਿਨਾਇਆ ਗਿਆ ਹੈ ਕਿਉਂਕਿ ਉਸ ਨੇ ਮੌਤ ਦਾ ਸਾਹਮਣਾ ਕੀਤਾ ਸੀ, ਤਾਂ ਜੋ ਪਰਮੇਸ਼ਵਰ ਦੀ ਕਿਰਪਾ ਨਾਲ ਉਹ ਸਾਰਿਆਂ ਲਈ ਮੌਤ ਦਾ ਸਵਾਦ ਚੱਖ ਸਕੇ।

10ਪਰਮੇਸ਼ਵਰ ਦੇ ਬਹੁਤ ਸਾਰੇ ਪੁੱਤਰਾਂ ਅਤੇ ਧੀਆਂ ਨੂੰ ਮਹਿਮਾ ਵਿੱਚ ਲਿਆਉਣ ਲਈ, ਇਹ ਸਹੀ ਸੀ ਕਿ ਪਰਮੇਸ਼ਵਰ, ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸਭ ਕੁਝ ਮੌਜੂਦ ਹੈ, ਉਹਨਾਂ ਦੀ ਮੁਕਤੀ ਦੇ ਆਗੂ ਨੂੰ ਦੁੱਖ ਝੱਲਣ ਦੁਆਰਾ ਸਿੱਧ ਕਰੇ।

11ਉਹ ਜੋ ਪਵਿੱਤਰ ਕਰਦਾ ਹੈ ਅਤੇ ਉਹ ਸਾਰੇ ਜੋ ਪਵਿੱਤਰ ਕੀਤੇ ਜਾ ਰਹੇ ਹਨ ਇੱਕੋ ਪਿਤਾ ਦੇ ਬੱਚੇ ਹਨ। ਇਸੇ ਲਈ ਉਹਨਾਂ ਨੂੰ ਭਰਾ ਅਤੇ ਭੈਣ ਕਹਿਣ ਵਿੱਚ ਸ਼ਰਮ ਨਹੀਂ ਆਉਂਦੀ।

12ਯਿਸ਼ੂ ਪਰਮੇਸ਼ਵਰ ਨੂੰ ਕਹਿੰਦਾ ਹੈ, “ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੇਰਾ ਨਾਮ ਦੱਸਾਂਗਾ; ਸਭਾ ਵਿੱਚ ਮੈਂ ਤੁਹਾਡੇ ਗੁਣ ਗਾਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.