ਇਬਰਾਨੀਆਂ 2

ਉਹ ਜੋ ਪਵਿੱਤਰ ਕਰਦਾ ਹੈ ਅਤੇ ਉਹ ਸਾਰੇ ਜੋ ਪਵਿੱਤਰ ਕੀਤੇ ਜਾ ਰਹੇ ਹਨ ਇੱਕੋ ਪਿਤਾ ਦੇ ਬੱਚੇ ਹਨ। ਇਸੇ ਲਈ ਉਹਨਾਂ ਨੂੰ ਭਰਾ ਅਤੇ ਭੈਣ ਕਹਿਣ ਵਿੱਚ ਸ਼ਰਮ ਨਹੀਂ ਆਉਂਦੀ।

Hebrews 2:11 (UKJV) For both he that santifies and they who are sanctified are all of one: for which cause he is not ashamed to call them brethren,

9ਪਰ ਅਸੀਂ ਯਿਸ਼ੂ ਨੂੰ ਵੇਖਦੇ ਹਾਂ, ਜਿਸ ਨੂੰ ਥੋੜੇ ਸਮੇਂ ਲਈ ਸਵਰਗਦੂਤਾਂ ਨਾਲੋਂ ਨੀਵਾਂ ਕੀਤਾ ਗਿਆ ਸੀ, ਹੁਣ ਮਹਿਮਾ ਅਤੇ ਆਦਰ ਨਾਲ ਤਾਜ ਪਹਿਨਾਇਆ ਗਿਆ ਹੈ ਕਿਉਂਕਿ ਉਸ ਨੇ ਮੌਤ ਦਾ ਸਾਹਮਣਾ ਕੀਤਾ ਸੀ, ਤਾਂ ਜੋ ਪਰਮੇਸ਼ਵਰ ਦੀ ਕਿਰਪਾ ਨਾਲ ਉਹ ਸਾਰਿਆਂ ਲਈ ਮੌਤ ਦਾ ਸਵਾਦ ਚੱਖ ਸਕੇ।

10ਪਰਮੇਸ਼ਵਰ ਦੇ ਬਹੁਤ ਸਾਰੇ ਪੁੱਤਰਾਂ ਅਤੇ ਧੀਆਂ ਨੂੰ ਮਹਿਮਾ ਵਿੱਚ ਲਿਆਉਣ ਲਈ, ਇਹ ਸਹੀ ਸੀ ਕਿ ਪਰਮੇਸ਼ਵਰ, ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸਭ ਕੁਝ ਮੌਜੂਦ ਹੈ, ਉਹਨਾਂ ਦੀ ਮੁਕਤੀ ਦੇ ਆਗੂ ਨੂੰ ਦੁੱਖ ਝੱਲਣ ਦੁਆਰਾ ਸਿੱਧ ਕਰੇ।

11ਉਹ ਜੋ ਪਵਿੱਤਰ ਕਰਦਾ ਹੈ ਅਤੇ ਉਹ ਸਾਰੇ ਜੋ ਪਵਿੱਤਰ ਕੀਤੇ ਜਾ ਰਹੇ ਹਨ ਇੱਕੋ ਪਿਤਾ ਦੇ ਬੱਚੇ ਹਨ। ਇਸੇ ਲਈ ਉਹਨਾਂ ਨੂੰ ਭਰਾ ਅਤੇ ਭੈਣ ਕਹਿਣ ਵਿੱਚ ਸ਼ਰਮ ਨਹੀਂ ਆਉਂਦੀ।

12ਯਿਸ਼ੂ ਪਰਮੇਸ਼ਵਰ ਨੂੰ ਕਹਿੰਦਾ ਹੈ, “ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੇਰਾ ਨਾਮ ਦੱਸਾਂਗਾ; ਸਭਾ ਵਿੱਚ ਮੈਂ ਤੁਹਾਡੇ ਗੁਣ ਗਾਵਾਂਗਾ।”

13ਅਤੇ ਫਿਰ, “ਮੈਂ ਪਰਮੇਸ਼ਵਰ ਤੇ ਆਪਣਾ ਭਰੋਸਾ ਰੱਖਾਂਗਾ।” ਅਤੇ ਫਿਰ ਉਹ ਕਹਿੰਦਾ ਹੈ, “ਇਹ ਮੈਂ ਹਾਂ, ਅਤੇ ਉਹ ਬੱਚੇ ਜਿਹੜੇ ਪਰਮੇਸ਼ਵਰ ਨੇ ਮੈਨੂੰ ਦਿੱਤੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.