11ਉਹ ਜੋ ਪਵਿੱਤਰ ਕਰਦਾ ਹੈ ਅਤੇ ਉਹ ਸਾਰੇ ਜੋ ਪਵਿੱਤਰ ਕੀਤੇ ਜਾ ਰਹੇ ਹਨ ਇੱਕੋ ਪਿਤਾ ਦੇ ਬੱਚੇ ਹਨ। ਇਸੇ ਲਈ ਉਹਨਾਂ ਨੂੰ ਭਰਾ ਅਤੇ ਭੈਣ ਕਹਿਣ ਵਿੱਚ ਸ਼ਰਮ ਨਹੀਂ ਆਉਂਦੀ।
12ਯਿਸ਼ੂ ਪਰਮੇਸ਼ਵਰ ਨੂੰ ਕਹਿੰਦਾ ਹੈ, “ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੇਰਾ ਨਾਮ ਦੱਸਾਂਗਾ; ਸਭਾ ਵਿੱਚ ਮੈਂ ਤੁਹਾਡੇ ਗੁਣ ਗਾਵਾਂਗਾ।”
13ਅਤੇ ਫਿਰ, “ਮੈਂ ਪਰਮੇਸ਼ਵਰ ਤੇ ਆਪਣਾ ਭਰੋਸਾ ਰੱਖਾਂਗਾ।” ਅਤੇ ਫਿਰ ਉਹ ਕਹਿੰਦਾ ਹੈ, “ਇਹ ਮੈਂ ਹਾਂ, ਅਤੇ ਉਹ ਬੱਚੇ ਜਿਹੜੇ ਪਰਮੇਸ਼ਵਰ ਨੇ ਮੈਨੂੰ ਦਿੱਤੇ ਹਨ।”
14ਕਿਉਂਕਿ ਬੱਚੇ ਮਾਸ ਅਤੇ ਖੂਨ ਦੇ ਹੁੰਦੇ ਹਨ, ਉਸ ਨੇ ਵੀ ਉਹਨਾਂ ਦੀ ਮਨੁੱਖਤਾ ਵਿੱਚ ਸਾਂਝ ਕੀਤੀ ਤਾਂ ਜੋ ਉਸ ਦੀ ਮੌਤ ਨਾਲ ਉਹ ਉਸ ਦੀ ਸ਼ਕਤੀ ਨੂੰ ਤੋੜ ਦੇਵੇ ਜਿਸ ਕੋਲ ਮੌਤ ਦੀ ਸ਼ਕਤੀ ਹੈ ਅਰਥਾਤ ਦੁਸ਼ਟ,
15ਅਤੇ ਉਹਨਾਂ ਲੋਕਾਂ ਨੂੰ ਅਜ਼ਾਦ ਕਰੇ ਜੋ ਆਪਣੀ ਸਾਰੀ ਜ਼ਿੰਦਗੀ ਮੌਤ ਦੇ ਡਰ ਨਾਲ ਗੁਲਾਮੀ ਵਿੱਚ ਫਸੇ ਹੋਏ ਸਨ।