14ਕਿਉਂਕਿ ਬੱਚੇ ਮਾਸ ਅਤੇ ਖੂਨ ਦੇ ਹੁੰਦੇ ਹਨ, ਉਸ ਨੇ ਵੀ ਉਹਨਾਂ ਦੀ ਮਨੁੱਖਤਾ ਵਿੱਚ ਸਾਂਝ ਕੀਤੀ ਤਾਂ ਜੋ ਉਸ ਦੀ ਮੌਤ ਨਾਲ ਉਹ ਉਸ ਦੀ ਸ਼ਕਤੀ ਨੂੰ ਤੋੜ ਦੇਵੇ ਜਿਸ ਕੋਲ ਮੌਤ ਦੀ ਸ਼ਕਤੀ ਹੈ ਅਰਥਾਤ ਦੁਸ਼ਟ,
15ਅਤੇ ਉਹਨਾਂ ਲੋਕਾਂ ਨੂੰ ਅਜ਼ਾਦ ਕਰੇ ਜੋ ਆਪਣੀ ਸਾਰੀ ਜ਼ਿੰਦਗੀ ਮੌਤ ਦੇ ਡਰ ਨਾਲ ਗੁਲਾਮੀ ਵਿੱਚ ਫਸੇ ਹੋਏ ਸਨ।
16ਯਕੀਨਨ ਉਹ ਸਵਰਗਦੂਤਾਂ ਦੀ ਨਹੀਂ ਪਰ ਅਬਰਾਹਾਮ ਦੇ ਵੰਸ਼ ਦੀ ਸਹਾਇਤਾ ਕਰਦਾ ਹੈ।
17ਇਸ ਕਾਰਨ ਕਰਕੇ ਉਸ ਨੂੰ ਉਹਨਾਂ ਵਾਂਗ, ਹਰ ਤਰ੍ਹਾਂ ਨਾਲ ਪੂਰੀ ਤਰ੍ਹਾਂ ਮਨੁੱਖ ਬਣਨਾ ਪਿਆ, ਤਾਂ ਜੋ ਉਹ ਪਰਮੇਸ਼ਵਰ ਦੀ ਸੇਵਾ ਵਿੱਚ ਦਿਆਲੂ ਅਤੇ ਵਫ਼ਾਦਾਰ ਮਹਾਂ ਜਾਜਕ ਬਣ ਸਕੇ, ਅਤੇ ਉਹ ਲੋਕਾਂ ਦੇ ਪਾਪਾਂ ਦਾ ਪ੍ਰਾਸਚਿਤ ਕਰ ਸਕੇ।
18ਕਿਉਂਕਿ ਜਦੋਂ ਯਿਸ਼ੂ ਪਰਖਿਆ ਗਿਆ ਸੀ ਤਾਂ ਉਸ ਨੇ ਆਪ ਵੀ ਦੁੱਖ ਝੱਲਿਆ ਸੀ, ਉਹ ਉਹਨਾਂ ਲੋਕਾਂ ਦੀ ਸਹਾਇਤਾ ਕਰਨ ਦੇ ਯੋਗ ਹੈ ਜੋ ਪਰਖੇ ਜਾਂਦੇ ਹਨ।