4ਪਰਮੇਸ਼ਵਰ ਨੇ ਨਿਸ਼ਾਨੀਆਂ, ਅਚੰਭਿਆਂ ਅਤੇ ਵੱਖੋ ਵੱਖਰੇ ਚਮਤਕਾਰਾਂ ਦੁਆਰਾ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੁਆਰਾ ਉਸ ਦੀ ਇੱਛਾ ਅਨੁਸਾਰ ਇਸ ਦੀ ਗਵਾਹੀ ਦਿੱਤੀ।
5ਪਰਮੇਸ਼ਵਰ ਨੇ ਆਉਣ ਵਾਲੇ ਸੰਸਾਰ ਨੂੰ ਜਿਸ ਬਾਰੇ ਅਸੀਂ ਗੱਲ ਕਰ ਰਹੇ ਹਾਂ ਸਵਰਗਦੂਤਾਂ ਦੇ ਅਧੀਨ ਨਹੀਂ ਕੀਤਾ ਹੈ।
6ਪਰ ਬਚਨ ਨੇ ਇਸ ਪ੍ਰਕਾਰ ਗਵਾਹੀ ਦਿੱਤੀ ਹੈ: “ਮਨੁੱਖ ਹੈ ਹੀ ਕੀ ਜੋ ਤੂੰ ਉਹਨਾਂ ਨੂੰ ਯਾਦ ਰੱਖੇ, ਮਨੁੱਖ ਦਾ ਪੁੱਤਰ ਹੈ ਹੀ ਕਿ ਜੋ ਤੂੰ ਉਸ ਦੀ ਚਿੰਤਾਂ ਕਰੇ?
7ਤੂੰ ਉਸ ਨੂੰ ਦੂਤਾਂ ਨਾਲੋਂ ਥੋੜ੍ਹੇ ਸਮੇਂ ਵਾਸਤੇ ਨੀਵਾਂ ਕੀਤਾ; ਤੂੰ ਉਸ ਨੂੰ ਮਹਿਮਾ ਅਤੇ ਆਦਰ ਦਾ ਤਾਜ ਪਹਿਨਾਇਆ ਹੈ।
8ਅਤੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਹੈ।” ਸਭ ਕੁਝ ਉਸ ਦੇ ਅਧੀਨ ਕਰ ਦਿੱਤਾ ਗਿਆ ਹੈ, ਪਰਮੇਸ਼ਵਰ ਨੇ ਅਜਿਹਾ ਕੁਝ ਨਹੀਂ ਛੱਡਿਆ ਜੋ ਉਸ ਦੇ ਅਧੀਨ ਨਾ ਹੋਵੇ। ਪਰ ਹੁਣ ਤੱਕ ਅਸੀਂ ਹਰ ਚੀਜ਼ ਨੂੰ ਉਸ ਦੇ ਅਧੀਨ ਨਹੀਂ ਵੇਖਦੇ।